ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਰਿਆਣਾ ਦੇ ਨੂੰਹ ਵਿੱਚ ਨਾਜਾਇਜ਼ ਮਾਈਨਿੰਗ ਰੋਕਣ ਡੀ.ਐੱਸ.ਪੀ. ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਡੀ.ਐੱਸ.ਪੀ. ਸੁਰਿੰਦਰ ਬਿਸ਼ਨੋਈ ਤਾਵੜੂ ਮਾਈਨਿੰਗ ਵਾਲੀ ਥਾਂ ‘ਤੇ ਪੱਥਰਾਂ ਨਾਲ ਭਰਿਆ ਟਰੱਕ ਲਿਜਾਂਦੇ ਹੋਏ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਮਾਫੀਆ ਦੇ ਲੋਕਾਂ ਨੇ ਡੀ.ਐੱਸ.ਪੀ. ਨੂੰ ਡੰਪਰ ਨਾਲ ਕੁਚਲ ਦਿੱਤਾ, ਜਿਸ ‘ਤੇ ਡੀ.ਐੱਸ.ਪੀ. ਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਤੋਂ ਬਾਅਦ ਪੁਲਿਸ ਮਹਿਕਮੇ ਨੂੰ ਭਾਜੜਾਂ ਪੈ ਗਈਆਂ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਸਰਚ ਆਪ੍ਰੇਸ਼ਨ ਚਲਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕੁਝ ਦੋਸ਼ੀਆਂ ਦੀ ਜਾਣਕਾਰੀ ਹੈ ਤੇ ਕੁਝ ਦਾ ਪਤਾ ਲਾਇਆ ਜਾ ਰਿਹਾ ਹੈ। ਡੀ.ਐੱਸ.ਪੀ. ਸੁਰਿੰਦਰ ਸਿੰਘ ਦੀ ਇਸੇ ਸਾਲ ਸੇਵਾਮੁਕਤੀ ਹੋਣੀ ਸੀ।
ਹਰਿਆਣਾ ਸਰਕਾਰ ਨੇ ਇਸ ਮਾਮਲੇ ਵਿਚ ਪੂਰੀ ਜਾਣਕਾਰੀ ਮੰਗੀ ਹੈ। ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਜਾਂਚ ਦੇ ਹੁਕਮ ਦਿੱਤੇ ਹਨ। ਨੂਹ ‘ਚ ਡੀਐਸਪੀ ਦੇ ਕਤਲ ਤੋਂ ਬਾਅਦ ਹਰਿਆਣਾ ਪੁਲਿਸ ਨੇ ਟਵੀਟ ਕੀਤਾ ਹੈ। ਟਵੀਟ ਵਿੱਚ ਲਿਖਿਆ ਗਿਆ ਕਿ ਡੀਐਸਪੀ ਤੋਰੂ ਸੁਰਿੰਦਰ ਸਿੰਘ ਨੇ ਅੱਜ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ। ਹਰਿਆਣਾ ਪੁਲਿਸ ਨੇ ਬਹਾਦਰ ਅਧਿਕਾਰੀ ਦੇ ਦੁਖੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਜੰਮਪਲ ਮਸ਼ਹੂਰ ਗਜ਼ਲ ਗਾਇਕ ਭੁਪਿੰਦਰ ਸਿੰਘ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ
ਦੱਸ ਦੇਈਏ ਕਿ ਮਾਈਨਿੰਗ ਮਾਫੀਆ ਦੇ ਹਮਲੇ ਹਰਿਆਣਾ ਵਿੱਚ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸੋਨੀਪਤ ਵਿੱਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਧੜੇ ਨੇ ਸਪੈਸਲ਼ ਇਨਫੋਰਸਮੈਂਟ ਟੀਮ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਉਨ੍ਹਾਂ ਇੱਕ ਸਿਪਾਹੀ ਨੂੰ ਕੁੱਟ ਕੇ ਜ਼ਖਮੀ ਕਰ ਦਿੱਤਾ ਸੀ ਤੇ ਏ.ਐੱਸ.ਆਈ. ਦੀ ਵਰਦੀ ਫਾੜ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: