ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾਗੁਰੂ ਦੇ ਕਿਸਾਨ ਗੁਰਦੀਪ ਸਿੰਘ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਕਹਿਣਾ ਹੈ ਕਿ ਕਿਸਾਨ ਨੇ ਪਰਾਲੀ ਸਾੜਨ ‘ਤੇ ਕਾਰਵਾਈ ਦੇ ਡਰੋਂ ਖੁਦਕੁਸ਼ੀ ਕੀਤੀ ਹੈ।
ਕਿਸਾਨ ਆਗੂਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਮ੍ਰਿਤਕ ਦੀ ਪਤਨੀ ਨੂੰ ਪੈਨਸ਼ਨ ਸਮੇਤ ਹੋਰ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ ਹੈ।
ਕਿਸਾਨ ਗੁਰਦੀਪ ਸਿੰਘ (35) ਕੋਲ ਕਰੀਬ ਛੇ ਕਨਾਲ ਜ਼ਮੀਨ ਸੀ। ਸੋਮਵਾਰ ਸ਼ਾਮ ਜਦੋਂ ਉਹ ਪਰਾਲੀ ਸਾੜ ਰਿਹਾ ਸੀ ਤਾਂ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਕਾਰਵਾਈ ਤੋਂ ਡਰਦਿਆਂ ਉਸ ਨੇ ਘਰ ਆ ਕੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਗੀਤ ‘WATCH OUT’ ਨੂੰ ਕੈਨੇਡੀਅਨ Billboard ‘ਤੇ ਮਿਲਿਆ 33ਵਾਂ ਸਥਾਨ, YOUTUBE ‘ਤੇ ਮਿਲੇ ਇੰਨੇ VIEWS
ਦੱਸ ਦੇਈਏ ਕਿ ਪੰਜਾਬ ਵਿੱਚ ਮੰਗਲਵਾਰ ਨੂੰ ਪਰਾਲੀ ਸਾੜਨ ਦੇ 513 ਨਵੇਂ ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਮੁਤਾਬਕ ਸਾਲ 2021 ਵਿੱਚ ਇਸ ਦਿਨ ਪਰਾਲੀ ਸਾੜਨ ਦੇ 168 ਅਤੇ 2022 ਵਿੱਚ 243 ਮਾਮਲੇ ਸਾਹਮਣੇ ਆਏ ਸਨ। ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੁਣ 35606 ਤੱਕ ਪਹੁੰਚ ਗਈ ਹੈ। ਬੀਤੇ ਦਿਨ ਫਾਜ਼ਿਲਕਾ ਵਿੱਚ ਸਭ ਤੋਂ ਵੱਧ ਪਰਾਲੀ ਸਾੜੀ ਗਈ। ਇੱਥੇ 105 ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 174, ਬਠਿੰਡਾ 400, ਜਲੰਧਰ 245, ਖੰਨਾ 199, ਮੰਡੀ ਗੋਬਿੰਦਗੜ੍ਹ 260 ਅਤੇ ਪਟਿਆਲਾ 189 ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ : –