ਭਾਰਤ ਦੇ ਸਿੱਕਮ ‘ਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਏ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਕੇਂਦਰ ਮੁਤਾਬਕ ਭੂਚਾਲ ਦੇ ਝਟਕੇ ਸਵੇਰੇ 4.15 ਵਜੇ ਮਹਿਸੂਸ ਕੀਤੇ ਗਏ। ਇਸਦਾ ਕੇਂਦਰ ਉੱਤਰ-ਪੂਰਬੀ ਯੂਕਸੋਮ ਵਿੱਚ ਸੀ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 70 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਤੁਰੰਤ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਅਸਾਮ ਦੇ ਕੁਝ ਹਿੱਸਿਆਂ ਵਿੱਚ ਵੀ ਚਾਰ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਾਸ਼ਟਰੀ ਭੂਚਾਲ ਕੇਂਦਰ ਦੀ ਰਿਪੋਰਟ ਮੁਤਾਬਕ ਭੂਚਾਲ ਦੇ ਝਟਕੇ ਸ਼ਾਮ 4.18 ਵਜੇ ਮਹਿਸੂਸ ਕੀਤੇ ਗਏ ਅਤੇ ਇਸ ਦਾ ਕੇਂਦਰ ਨਾਗਾਓਂ ਜ਼ਿਲੇ ‘ਚ ਬ੍ਰਹਮਪੁੱਤਰ ਨਦੀ ਦੇ ਦੱਖਣੀ ਕੰਢੇ ‘ਤੇ ਸੀ। ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ STF ‘ਚ ਕੀਤਾ ਬਦਲਾਅ, 1 IPS ਤੇ 3 PPS ਅਧਿਕਾਰੀ ਸੰਭਾਲਣਗੇ ਵਾਧੂ ਚਾਰਜ
ਮੀਡੀਆ ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ ਗੁਹਾਟੀ ਤੋਂ 160 ਕਿਲੋਮੀਟਰ ਦੂਰ ਮੱਧ ਅਸਮ ਦੇ ਹੋਜਈ ਨੇੜੇ ਸੀ। ਪੱਛਮੀ ਕਾਰਬੀ ਆਂਗਲੋਂਗ, ਕਾਰਬੀ ਐਂਗਲੋਂਗ, ਗੋਲਾਘਾਟ ਅਤੇ ਮੋਰੀ ਪਿੰਡ ਜ਼ਿਲਿਆਂ ਦੇ ਲੋਕਾਂ ਨੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਇਸ ਤੋਂ ਇਲਾਵਾ ਬ੍ਰਹਮਪੁੱਤਰ ਨਦੀ ਦੇ ਉੱਤਰੀ ਕੰਢੇ ‘ਤੇ ਸਥਿਤ ਸੋਨਿਤਪੁਰ ‘ਚ ਰਹਿਣ ਵਾਲੇ ਲੋਕਾਂ ਨੂੰ ਵੀ ਝਟਕਾ ਮਹਿਸੂਸ ਹੋਇਆ। ਉੱਤਰ-ਪੂਰਬ ਦੇ ਸਾਰੇ ਰਾਜ ਉੱਚ ਭੂਚਾਲ ਵਾਲੇ ਖੇਤਰਾਂ ਵਿੱਚ ਆਉਂਦੇ ਹਨ ਅਤੇ ਖੇਤਰ ਵਿੱਚ ਭੂਚਾਲ ਦੇ ਝਟਕੇ ਲਗਾਤਾਰ ਮਹਿਸੂਸ ਕੀਤੇ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -: