
Earthquake in Uttarakhand again
ਜਿਸ ਸਮੇਂ ਇਹ ਭੂਚਾਲ ਆਇਆ, ਉਸ ਸਮੇਂ ਲੋਕ ਡੂੰਘੀ ਨੀਂਦ ਵਿੱਚ ਸਨ, ਜ਼ਿਆਦਾਤਰ ਲੋਕਾਂ ਨੂੰ ਇਸ ਭੂਚਾਲ ਬਾਰੇ ਪਤਾ ਨਹੀਂ ਸੀ, ਪਰ ਬਹੁਤ ਸਾਰੇ ਲੋਕਾਂ ਨੇ ਧਰਤੀ ਦੀ ਕੰਬਣੀ ਮਹਿਸੂਸ ਕੀਤੀ ਅਤੇ ਉਨ੍ਹਾਂ ਦੀ ਨੀਂਦ ਉੱਡ ਗਈ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਡਿਜ਼ਾਸਟਰ ਮੈਨੇਜਮੈਂਟ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਉੱਤਰਕਾਸ਼ੀ ‘ਚ ਸਵੇਰੇ ਆਏ ਭੂਚਾਲ ਕਾਰਨ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਜਾਣਕਾਰੀ ਮੁਤਾਬਕ ਤਹਿਸੀਲ ਬਰਕੋਟ, ਪੁਰੋਲਾ ਅਤੇ ਨੌਗਾਵਾਂ ਵਿਕਾਸ ਬਲਾਕ ‘ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਕਿਤੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਇਸ ਭੂਚਾਲ ਦੀ ਤੀਬਰਤਾ ਭਾਵੇਂ ਘੱਟ ਹੋਵੇ ਪਰ ਪਿਛਲੇ ਕੁਝ ਦਿਨਾਂ ਤੋਂ ਜਿਸ ਤਰ੍ਹਾਂ ਭੂਚਾਲ ਦੀਆਂ ਘਟਨਾਵਾਂ ਵਧੀਆਂ ਹਨ, ਉਸ ਨਾਲ ਲੋਕਾਂ ਦੇ ਦਿਲਾਂ ‘ਚ ਦਹਿਸ਼ਤ ਦਾ ਮਾਹੌਲ ਹੈ ਅਤੇ ਵਿਗਿਆਨੀਆਂ ਦੇ ਮੱਥੇ ‘ਤੇ ਵੀ ਚਿੰਤਾ ਦੀਆਂ ਲਕੀਰਾਂ ਹਨ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਉਤਰਾਖੰਡ, ਯੂਪੀ ਅਤੇ ਦਿੱਲੀ ਐਨਸੀਆਰ ਸਮੇਤ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦਾ ਕੇਂਦਰ ਨੇਪਾਲ ਵਿੱਚ ਜ਼ਮੀਨ ਤੋਂ ਪੰਜ ਕਿਲੋਮੀਟਰ ਹੇਠਾਂ ਦੱਸਿਆ ਗਿਆ ਸੀ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.2 ਮਾਪੀ ਗਈ, ਜੋ ਕਿ ਡਰਾਉਣੀ ਹੈ। ਇਹ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ।