ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਪੀਏਪੀ ਵਿਖੇ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪੀਏਪੀ ਵਿੱਚ ਮੌਜੂਦ 14 ਹਜ਼ਾਰ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਵਿੱਚ 1450 ਨਵੀਆਂ ਅਸਾਮੀਆਂ ਬਣਾਈਆਂ ਹਨ। ਜਿਸ ‘ਤੇ ਯੋਗ ਉਮੀਦਵਾਰ ਪਹੁੰਚਣਗੇ।
ਉਨ੍ਹਾਂ ਕਿਹਾ ਕਿ ਪੁਲਿਸ ਵਾਲਿਆਂ ‘ਤੇ ਦੋਸ਼ ਲਗਾਉਣਾ ਸੌਖਾ ਹੈ, ਪਰ ਉਨ੍ਹਾਂ ਨੂੰ ਸਖਤ ਡਿਊਟੀ ਦੇਣਾ ਬਹੁਤ ਮੁਸ਼ਕਲ ਹੈ। ਪੁਲਿਸ ਹਰ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਵਿਚ ਆਪਣੀ ਡਿਊਟੀ ਬਾਖੂਬੀ ਨਿਭਾਉਂਦੀ ਹੈ ਪਰ ਜੇ ਇਸ ਵਿਚ ਕੋਈ ਮਾਮੂਲੀ ਜਿਹੀ ਵੀ ਗਲਤੀ ਹੋ ਜਾਵੇ ਤਾਂ ਪੁਲਿਸ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ। ਸਾਨੂੰ ਉਨ੍ਹਾਂ ਦੀ ਸਥਿਤੀ ਨੂੰ ਵੀ ਸਮਝਣਾ ਚਾਹੀਦਾ ਹੈ। ਸਾਨੂੰ ਸਮਝਣਾ ਚਾਹੀਦਾ ਹੈ ਕਿ ਕੜਾਕੇ ਦੀ ਗਰਮੀ ਅਤੇ ਠੰਡ ਵਿੱਚ ਲੋਕਾਂ ਦੀ ਸੁਰੱਖਿਆ ਲਈ ਸੈਨਿਕ 24 ਘੰਟੇ ਕਿਵੇਂ ਤਾਇਨਾਤ ਰਹਿੰਦੇ ਹਨ। ਸੀ.ਐਮ. ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੁਲਿਸ ਵਿੱਚ ਹੋਰ ਵੀ ਭਰਤੀਆਂ ਕੀਤੀਆਂ ਜਾਣਗੀਆਂ ਤਾਂ ਜੋ ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਪੰਜਾਬ ਦੀਆਂ ਕੁੜੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਇਸ ਵੇਲੇ 6 ਐਸਐਸਪੀ ਅਤੇ 10 ਡੀਸੀ ਅਹੁਦਿਆਂ ‘ਤੇ ਕੁੜੀਆਂ ਹਨ। ਇਹ ਮਾਣ ਵਾਲੀ ਗੱਲ ਹੈ। ਕੁੜੀਆਂ ਕਿਸੇ ਤੋਂ ਘੱਟ ਨਹੀਂ। ਦੂਜੇ ਪਾਪਸੇ, ਸੀ.ਐੱਮ. ਮਾਨ ਨੇ ਪੰਜਾਬ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਕਲਾਕਾਰਾਂ ਦਾ ਧੰਨਵਾਦ ਕੀਤਾ। ਸੀਐਮ ਮਾਨ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਹ ਇਨ੍ਹਾਂ ਦਾ ਹੀ ਹਿੱਸਾ ਸਨ, ਪਰ ਉਨ੍ਹਾਂ ਨੇ ਪੰਜਾਬ ਲਈ ਆਪਣਾ ਰਸਤਾ ਬਦਲ ਲਿਆ।
ਇਹ ਵੀ ਪੜ੍ਹੋ : ਯੂਗਾਂਡਾ ਨੇ ਰਚਿਆ ਇਤਿਹਾਸ, ਪਹਿਲੀ ਵਾਰ ਜਿੱਤਿਆ T20 ਵਰਲਡ ਕੱਪ ਦਾ ਟਿਕਟ
ਸੀਐਮ ਮਾਨ ਨੇ ਕਿਹਾ ਕਿ ਇਹ ਕਲਾਕਾਰ ਕੁਝ ਘੰਟਿਆਂ ਲਈ ਲੱਖਾਂ ਰੁਪਏ ਵਸੂਲਦੇ ਹਨ, ਜਦੋਂ ਉਨ੍ਹਾਂ ਨੂੰ ਕਿਹਾ ਗਿਆ ਕਿ ਪੁਲਿਸ ਲਈ ਪ੍ਰੋਗਰਾਮ ਕਰਵਾਉਣਾ ਹੈ ਤਾਂ ਹਰ ਕੋਈ ਮੁਫ਼ਤ ਵਿੱਚ ਇਹ ਪ੍ਰੋਗਰਾਮ ਕਰਨ ਲਈ ਆ ਗਿਆ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਵੱਲੋਂ ਏਡੀਜੀਪੀ ਐੱਮਐੱਫ ਫਾਰੂਕੀ ਵੱਲੋਂ ਲਿਖੇ ਗੀਤ ਅਰਦਾਸ ਦਾ ਪੋਸਟਰ ਰਿਲੀਜ਼ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ : –