ਚੋਣ ਕਮਿਸ਼ਨ ਹੁਣ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੀ ਵੰਡ ਜਾਂ ਕਾਲੇ ਧਨ, ਸੋਨੇ-ਚਾਂਦੀ ਦੇ ਬਿਸਕੁਟ ਆਦਿ ਨਾਲ ਸਬੰਧਤ ਸ਼ਿਕਾਇਤਾਂ ਦੀ 24 ਘੰਟੇ ਸੁਣਵਾਈ ਕਰੇਗਾ। ਇਸ ਦੇ ਲਈ ਕਮਿਸ਼ਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਜਿੱਥੇ ਅਜਿਹੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਕੰਟਰੋਲ ਰੂਮ ਲਈ ਵਿਸ਼ੇਸ਼ ਨੰਬਰ ਜਾਰੀ ਕੀਤੇ ਗਏ ਹਨ।
ਇਸ ਕੰਮ ਲਈ ਚੋਣ ਕਮਿਸ਼ਨ ਵੱਲੋਂ ਦੋ ਵਿਸ਼ੇਸ਼ ਨੰਬਰ ਸ਼ੁਰੂ ਕੀਤੇ ਗਏ ਹਨ। ਇਹ ਨੰਬਰ ਟੋਲ ਫਰੀ ਹੈ। ਇਸ ਦੇ ਲਈ ਲੋਕਾਂ ਨੂੰ 1800-180-2141 ਅਤੇ ਮੋਬਾਈਲ ਨੰਬਰ 7589166713 ‘ਤੇ ਕਾਲ ਕਰਨੀ ਹੋਵੇਗੀ। ਇਨ੍ਹਾਂ ਰਾਹੀਂ ਕੋਈ ਵੀ ਵਿਅਕਤੀ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹੇ ਅੰਦਰ ਨਕਦੀ, ਸਰਾਫਾ ਅਤੇ ਹੋਰ ਕੀਮਤੀ ਸਮਾਨ ਦੀ ਵੰਡ ਸਬੰਧੀ ਆਮਦਨ ਕਰ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ : ਜਗਰਾਓਂ ‘ਚ ASI ਦੀ ਸੜਕ ਹਾ.ਦਸੇ ‘ਚ ਮੌ.ਤ, ਡਿਊਟੀ ਦੌਰਾਨ ਦਰੱਖਤ ਨਾਲ ਟ.ਕਰਾਈ ਕਾਰ
ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੋਣ ਕਮਿਸ਼ਨ ਦੀਆਂ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ। ਇਹ ਟੀਮਾਂ ਹਰ ਸਥਿਤੀ ‘ਤੇ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜੋ ਵੀ ਇਨਪੁਟ ਆਉਂਦਾ ਹੈ, ਉਸ ‘ਤੇ ਪਹਿਲ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸੀ ਵਿਜੀਲ ਸਮੇਤ ਹੋਰ ਮੋਬਾਈਲ ਐਪਾਂ ‘ਤੇ ਵੀ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ। ਨਾਲ ਹੀ 100 ਮਿੰਟਾਂ ਵਿੱਚ ਨਿਪਟਾਰਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਸ਼ਰਾਬ ਅਤੇ ਨਸ਼ਾ ਤਸਕਰਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: