ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸ਼ੁੱਕਰਵਾਰ (15 ਸਤੰਬਰ) ਨੂੰ BRS ਨੇਤਾ ਕੇ ਕਵਿਤਾ ਨੂੰ ਸੰਮਨ ਕੀਤਾ ਹੈ। ਅਧਿਕਾਰੀਆਂ ਨੇ ਵੀਰਵਾਰ (14 ਸਤੰਬਰ) ਨੂੰ ਇਹ ਜਾਣਕਾਰੀ ਦਿੱਤੀ। ਤੇਲੰਗਾਨਾ ਵਿਧਾਨ ਪ੍ਰੀਸ਼ਦ ਦੇ ਮੈਂਬਰ ਕੇ ਕਵਿਤਾ ਤੋਂ ਵੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਿਛਲੇ ਸਾਲ ਦਸੰਬਰ ਵਿੱਚ ਇਸੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਸੀ।
ਈਡੀ ਨੇ ਦੋਸ਼ ਲਾਇਆ ਹੈ ਕਿ ਕਵਿਤਾ ‘ਆਪ’ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਦੇ ਸੰਪਰਕ ਵਿੱਚ ਸੀ, ਜਿਸ ਨੇ ਨੀਤੀ ਬਣਾਉਣ ਅਤੇ ਲਾਗੂ ਕਰਨ ਸਮੇਂ ਸ਼ਰਾਬ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਨਾਲ ਮੁਲਾਕਾਤ ਕੀਤੀ ਸੀ। ਈਡੀ ਨੇ ਕਿਹਾ ਹੈ ਕਿ ਵਿਜੇ ਨਾਇਰ ਨੇ ਸਾਊਥ ਗਰੁੱਪ ਨਾਂ ਦੇ ਗਰੁੱਪ ਤੋਂ ਘੱਟੋ-ਘੱਟ 100 ਕਰੋੜ ਰੁਪਏ ਦੀ ਰਿਸ਼ਵਤ ਲਈ ਹੈ। ਵਿਜੇ ਨਾਇਰ ਨੂੰ ਸੀਬੀਆਈ ਨੇ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਇਸ ਤੋਂ ਪਹਿਲਾਂ ਮਾਰਚ ਮਹੀਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਦੀ ਧੀ ਕਵਿਤਾ ਤੋਂ ਪੁੱਛਗਿੱਛ ਕੀਤੀ ਸੀ। ਸੂਤਰਾਂ ਅਨੁਸਾਰ ਇਸ ਕਥਿਤ ਘੁਟਾਲੇ ਵਿੱਚ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਵੀ ਸੰਮਨ ਭੇਜਿਆ ਗਿਆ ਹੈ ਜੋ ਨਕਦ ਲੈਣ-ਦੇਣ ਵਿੱਚ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -:
ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਈਡੀ ਇਸ ਮਾਮਲੇ ਵਿੱਚ ਹੁਣ ਤੱਕ ਪੰਜ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਈਡੀ ਨੇ ਪਿਛਲੇ ਸਾਲ ਇਸ ਮਾਮਲੇ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਏਜੰਸੀ ਨੇ ਕਿਹਾ ਸੀ ਕਿ ਦਿੱਲੀ ਦੇ ਉਪ ਰਾਜਪਾਲ ਦੀ ਸਿਫਾਰਿਸ਼ ‘ਤੇ ਦਰਜ ਹੋਏ ਸੀਬੀਆਈ ਮਾਮਲੇ ਦਾ ਨੋਟਿਸ ਲੈਂਦਿਆਂ ਅਤੇ ਐਫਆਈਆਰ ਦਰਜ ਕਰਨ ਤੋਂ ਬਾਅਦ, ਇਸ ਨੇ ਹੁਣ ਤੱਕ ਇਸ ਮਾਮਲੇ ‘ਚ ਲਗਭਗ 200 ਸਰਚ ਆਪਰੇਸ਼ਨ ਚਲਾਏ ਹਨ। ਇਸ ਮਾਮਲੇ ‘ਚ ਪਿਛਲੇ ਸਾਲ ਅਕਤੂਬਰ ‘ਚ ਦਿੱਲੀ ਦੇ ਜੋਰ ਬਾਗ ਸਥਿਤ ਸ਼ਰਾਬ ਵਿਤਰਕ ਇੰਡੋਸਪੀਰੀਟ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸਮੀਰ ਮਹਿੰਦਰੂ ਦੀ ਗ੍ਰਿਫਤਾਰੀ ਤੋਂ ਬਾਅਦ ਈਡੀ ਨੇ ਦਿੱਲੀ ਅਤੇ ਪੰਜਾਬ ‘ਚ ਕਰੀਬ ਤਿੰਨ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।