ਚੰਡੀਗੜ੍ਹ ਤੇ ਮੋਹਾਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਰੇਡ ਚੱਲ ਰਹੀ ਹੈ। ਇਹ ਰੇਡ ਕਈ IAS ਅਧਿਕਾਰੀ, ਪ੍ਰਾਪਰਟੀ ਡੀਲਰ ਤੇ ਕਈ ਕਿਸਾਨਾਂ ਸਣੇ 15 ਟਿਕਾਣਿਆਂ ‘ਤੇ ਦੱਸੀ ਜਾ ਰਹੀ ਹੈ। ਸੂਤਰਾਂ ਦੇ ਵਾਲੇ ਤੋਂ ਪਤਾ ਲੱਗਾ ਹੈ ਕਿ ਮੋਹਾਲੀ ਵਿਚ ਹੋਏ ਅਮਰੂਦਾਂ ਦੇ ਬਾਗ ਘਪਲੇ ਨੂੰ ਲੈ ਕੇ ਇਹ ਪੁੱਛਗਿੱਛ ਕੀਤੀ ਜਾ ਰਹੀ ਹੈ। ਅਜੇ ਤੱਕ ਇਸ ਵਿੱਚ ਪੰਜਾਬ ਵਿਜੀਲੈਸ ਜਾਂਚ ਕਰ ਰਹੀ ਸੀ। ਇਸ ਮਾਮਲੇ ਨਾਲ ਜੁੜੇ ਹੋਏ ਲੋਕਾਂ ਦੇ ਟਿਕਾਣੇ ‘ਤੇ ਹੀ ਇਹ ਰੇਡ ਕੀਤੀ ਜਾ ਰਹੀ ਹੈ।
ਏਅਰਪੋਰਟ ਰੋਡ ‘ਤੇ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਿਟੀ ਵੱਲੋਂ ਏਅਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਨਾਲ ਜੁੜਿਆ ਹੋਇਆ ਮਾਮਲਾ ਹੈ। ਐਕਵਾਇਰ ਜ਼ਮੀਨ ਦਾ ਮੁਆਵਜ਼ਾ ਗਮਾਡਾ ਨੇ ਲੈਂਡ ਪੂਲਿੰਗ ਪਾਲਿਸੀ ਦੇ ਮੁਤਾਬਕ ਦਿੱਤਾ ਸੀ। ਉਸ ਜ਼ਮੀਨ ਵਿੱਚ ਲੱਗੇ ਅਮਰੂਦ ਦੇ ਰੁੱਖਾਂ ਦੀ ਕੀਮਤ ਜ਼ਮੀਨ ਤੋਂ ਵੱਖਰੇ ਤੌਰ ‘ਤੇ ਅਦਾ ਦਿੱਤੀ ਸੀ।
ਫਲਦਾਰ ਦਰੱਖਤਾਂ ਦੀ ਕੀਮਤ ਬਾਗਵਾਨੀ ਵਿਭਾਗ ਵੱਲੋਂ ਤੈਅ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਜ਼ਮੀਨ ਐਕਵਾਇਰ ਕਲੈਕਟਰ ਨੇ ਫਲਦਾਰ ਰੁੱਖਾਂ ਵਾਲੀ ਜ਼ਮੀਨ ਦੀ ਇੱਕ ਸਰਵੇਖਣ ਸੂਚੀ ਡਾਇਰੈਕਟ ਬਾਗਵਾਨੀ ਨੂੰ ਭੇਜ ਕੇ ਰੁੱਖਾਂ ਦੀ ਮੁਲਾਂਕਣ ਰਿਪੋਰਟ ਤਿਆਰ ਕਰਵਾਈ ਸੀ।
ਇਹ ਵੀ ਪੜ੍ਹੋ : ਕੈਪਟਨ ਦੇ ਗੜ੍ਹ ‘ਚ ਕਾਂਗਰਸ ਨੂੰ ਮਜ਼ਬੂਤ ਕਰਨ ਦੀ ਤਿਆਰੀ, ਪਟਿਆਲਾ ਲਈ 31 ਮੈਂਬਰੀ ਕਮੇਟੀ ਦਾ ਗਠਨ
ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਕੁਝ ਲੋਕਾਂ ਨੇ ਇੱਥੇ ਅਮਰੂਦ ਦੇ ਬੂਟੇ ਲਾਏ ਸਨ ਪਰ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਦੀ ਉਮਰ 4 ਤੋਂ 5 ਸਾਲ ਦੱਸੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵੱਧ ਗਿਆ। ਇਸ ਤਰ੍ਹਾਂ ਕਈ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲੈ ਲਿਆ ਸੀ। ਵਿਜੀਲੈਂਸ ਨੇ ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਪਰ ਅਦਾਲਤ ਨੇ ਮੁਆਵਜ਼ੇ ਦੀ ਰਕਮ ਵਾਪਸ ਜਮ੍ਹਾਂ ਕਰਵਾ ਕੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: