Education Department will take consent : ਕੇਂਦਰ ਸਰਕਾਰ ਨੇ 21 ਸਤੰਬਰ ਤੋਂ ਮਾਪਿਆਂ ਦੀ ਸਹਿਮਤੀ ਨਾਲ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਵਿਦਿਆਰਥੀਆਂ ਨੂੰ ਸਕੂਲ ਵਿੱਚ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਯੂਟੀ ਸਿੱਖਇਆ ਵਿਭਾਗ ਗੂਗਲ ਫਾਰਮ ਰਾਹੀਂ ਮਾਪਿਆਂ ਤੋਂ ਪੁੱਛੇਗਾ ਕਿ ਉਹ ਬੱਚਿਆਂ ਨੂੰ ਸਕੂਲ ਭੇਜਣਾ ਚਾਹੁੰਦੇ ਹਨ ਜਾਂ ਨਹੀਂ? ਸਾਰੇ ਸਕੂਲ ਇਸ ਫਾਰਮ ਨੂੰ ਸਕੂਲ ਦੀ ਵੈੱਬਸਾਈਟ ’ਤੇ ਅਪਲੋਡ ਕਰਨਗੇ। ਇਸ ਤੋਂ ਇਲਾਵਾ ਇਸ ਫਾਰਮ ਨੂੰ ਵ੍ਹਾਟਸਐਪ ’ਤੇ ਵੀ ਵਿਦਿਆਰਥੀਆਂ ਨੂੰ ਭੇਜਿਆ ਜਾਵੇਗਾ।
ਯੂਟੀ ਸਿੱਖਿਆ ਵਿਭਾਗ ਨੇ ਕੋਰੋਨਾ ਦੇ ਚੱਲਦਿਆਂ ਇਸ ਸੰਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਿਭਾਗ ਸ਼ਹਿਰ ਦੇ ਸਕੂਲਾਂ ਵਰਿੱਚ ਪੜ੍ਹਣ ਵਾਲੇ ਬੱਚਿਆਂ ਦੇ ਮਾਪਿਆਂ ਤੋਂ ਉਨ੍ਹਾਂ ਦੀ ਮਰਜ਼ੀ ਪੁੱਛੇਗਾ। ਇਸ ਤੋਂ ਬਾਅਦ ਜਿਨ੍ਹਾਂ ਬੱਚਿਆਂ ਦੇ ਮਾਪੇ ਬੱਚਿਆਂ ਨੂੰ ਸਕੂਲ ਭੇਜਣ ਲਈ ਰਾਜ਼ੀ ਹੋਣਗੇ, ਉਨ੍ਹਾਂ ਲਈ ਸਕੂਲ ਖੋਲ੍ਹਣ ਦੀ ਤਿਆਰੀ ਕੀਤੀ ਜਾਏਗੀ। ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਗੂਗਲ ਫਾਰਮ ਰਾਹੀਂ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਉਨ੍ਹਾਂ ਦੀ ਮਰੀਜ਼ ਪੁੱਛੀ ਜਾਏਗੀ। ਇਸ ਤੋਂ ਇਲਾਵਾ ਉਹ ਵਿਦਿਆਰਥੀ ਅਤੇ ਮਾਪਿਆਂ ਜਿਨ੍ਹਾਂ ਨੂੰ ਗੂਗਲ ਫਾਰਮ ਬਾਰੇ ਜਾਣਕਾਰੀ ਨਹੀਂ ਹੈ, ਉਹ ਆਪਣੀ ਸਹਿਮਤੀ ਵ੍ਹਾਟਸਐਪ ਅਤੇ ਟੈਸਟ ਮੈਸੇਜ ਰਾਹੀਂ ਵੀ ਦੇ ਸਕਣਗੇ। ਵਿਭਾਗ ਦੇ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸਾਰੇ ਸਕੂਲਾਂ ਤੋਂ ਜਾਣਕਾਰੀ ਹਾਸਲ ਹੋਣ ਤੋਂ ਬਾਅਦ ਸਕੂਲ ਜਾਣ ਨੂੰ ਰਾਜ਼ੀ ਹੋਏ ਬੱਚਿਆਂ ਦਾ ਡਾਟਾ ਤਿਆਰ ਕੀਤਾ ਜਾਏਗਾ ਅਤੇ ਫਿਰ ਉਸ ਦੇ ਹਿਸਾਬ ਨਾਲ ਸਕੂਲ ਖੋਲ੍ਹਣ ਸੰਬੰਧੀ ਤਿਆਰੀਆਂ ਕੀਤੀਆਂ ਜਾਣਗੀਆਂ।
ਸਿੱਖਿਆ ਵਿਭਾਗ ਭਾਵੇਂ ਸਕੂਲਾਂ ਨੂੰ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ, ਪਰ ਵਿਭਾਗ ਦੇ ਕਈ ਦਫਤਰਾਂ ਦੇ ਮੁਲਾਜ਼ਮ ਖੁਦ ਕੋਰੋਨਾ ਦੀ ਲਪੇਟ ਵਿੱ ਆਏ ਹੋਏ ਹਨ। ਇਸ ਦੌਰਾਨ ਸਕੂਲਾਂ ਨੂੰ ਚਲਾਉਣਾ ਅਤੇ ਬੱਚਿਆਂ ਨੂੰ ਕੋਰੋਨਾ ਦੇ ਇਨਫੈਕਸ਼ਨ ਤੋਂ ਦੂਰ ਰੱਖ ਸਕਣਾ ਸਿੱਖਿਆ ਵਿਭਾਗ ਲਈ ਇਕ ਵੱਡੀ ਚੁਣੌਤੀ ਹੋਵੇਗੀ। ਜ਼ਿਕਰਯੋਗ ਹੈ ਕਿ ਸਿੱਖਿਆ ਦਿਵਸ ਵਾਲੇ ਦਿਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਿੱਖਿਆ ਡਾਇਰੈਕਟਰ ਅਤੇ ਡਿਪਟੀ ਡਾਇਰੈਕਟਰ ਸਣੇ ਕਈ ਮੁਲਾਜ਼ਮ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ।