ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਵਿਆਪਕ ਮੁਹਿੰਮ ਵਿੱਢਣ ਦੇ ਹੁਕਮ ਗਏ ਹਨ। ਇਹ ਹੁਕਮ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤਾ ਹੈ। ਇਹ ਮੁਹਿੰਮ ਅੱਜ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਚੱਲੇਗੀ। ਸੂਬੇ ਦੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ ਇੱਕ ਲੱਖ ਨਵੇਂ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਦਾ ਟੀਚਾ ਮਿਥਿਆ ਹੈ।
ਬੈਂਸ ਨੇ ਕਿਹਾ ਕਿ ਉਹ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖਲਾ ਮੁਹਿੰਮ-2023 ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 10 ਮਾਰਚ, 2023 ਤੋਂ 31 ਮਾਰਚ, 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੁੱਖ ਗੇਟ ‘ਤੇ ਦਾਖਲਾ ਬੂਥ ਸਥਾਪਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ ਤੋਂ ਪਹਿਲਾਂ ਬੂਥ ਖੋਲ੍ਹੇ ਜਾਣਗੇ। ਟੀਚਿੰਗ/ਗੈਰ-ਟੀਚਿੰਗ ਸਟਾਫ਼ ਛੁੱਟੀ ਦੇ ਅੰਤ ਤੱਕ ਡਿਊਟੀ ‘ਤੇ ਰਹੇਗਾ ਅਤੇ ਦਾਖਲੇ ਸਬੰਧੀ ਰਜਿਸਟਰ ਵਿੱਚ ਰਜਿਸਟਰੇਸ਼ਨ ਕਰੇਗਾ।
ਇਹ ਵੀ ਪੜ੍ਹੋ : BSF ਜਵਾਨਾਂ ਨੇ 2 ਦਿਨਾਂ ‘ਚ ਪੰਜਾਬ ਸਰਹੱਦ ਨੇੜੇ ਤੀਜੇ ਘੁਸਪੈਠੀਏ ਨੂੰ ਕੀਤਾ ਗ੍ਰਿਫਤਾਰ, ਜਾਂਚ ਜਾਰੀ
ਬੈਂਸ ਨੇ ਕਿਹਾ ਕਿ ਸਭ ਤੋਂ ਵੱਧ ਨਵੇਂ ਦਾਖ਼ਲੇ ਲੈਣ ਵਾਲੇ ਸਕੂਲ ਸਟਾਫ਼ ਨੂੰ ਪ੍ਰਸ਼ੰਸਾ ਪੱਤਰ ਅਤੇ ਸਕੂਲ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਉੱਚਾ ਚੁੱਕਣ ਲਈ ਹਰ ਅਧਿਕਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰੇ।
ਵੀਡੀਓ ਲਈ ਕਲਿੱਕ ਕਰੋ -: