CBSE ਅਤੇ CISCE ਦੀਆਂ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਚੱਲ ਰਹੀ ਹੈ। ਇਸ ਵਿਚਾਲੇ ਅੱਜ ਸਿੱਖਿਆ ਮੰਤਰਾਲੇ ਪ੍ਰੀਖਿਆ ਨੂੰ ਲੈ ਕੇ ਕੋਈ ਐਲਾਨ ਕਰ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੇ ਐਲਾਨ ਤੋਂ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਪ੍ਰਧਾਨ ਮੰਤਰੀ ਨੂੰ ਮਿਲਣਗੇ। ਇਸ ਤੋਂ ਬਾਅਦ ਹੀ 12ਵੀਂ ਦੀ ਪ੍ਰੀਖਿਆ ਬਾਰੇ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਭਾਰਤ ਨੇ ਕੋਰੋਨਾ ਟੀਕਿਆਂ ਦਾ ਨਿਰਯਾਤ ਕੀਤਾ ਬੰਦ, 91 ਦੇਸ਼ਾਂ ‘ਚ ਵਾਇਰਸ ਦੇ ਨਵੇਂ ਸਟ੍ਰੇਨ ਦਾ ਵਧਿਆ ਖ਼ਤਰਾ: WHO
ਦਰਅਸਲ, CBSE ਅਤੇ CISCE ਸਮੇਤ ਰਾਜਾਂ ਦੀ 12ਵੀਂ ਬੋਰਡ ਦੀ ਪ੍ਰੀਖਿਆ ਨੂੰ ਲੈ ਕੇ ਅੱਜ ਵੱਡਾ ਫੈਸਲਾ ਲਿਆ ਜਾ ਸਕਦਾ ਹੈ । ਦੱਸ ਦੇਈਏ ਕਿ ਕੋਰੋਨਾ ਮਾਮਲਿਆਂ ਦੇ ਕਾਰਨ 12ਵੀਂ ਬੋਰਡ ਦੀ ਪ੍ਰੀਖਿਆ 2021 ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਤੱਕ ਪ੍ਰੀਖਿਆ ਦੇ ਆਯੋਜਨ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਹੈ ।
ਦੱਸ ਦੇਈਏ ਕਿ ਵੱਖ-ਵੱਖ ਮੀਡੀਆ ਰਿਪੋਰਟਾਂ ਅਨੁਸਾਰ ਅੱਜ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ 12ਵੀਂ ਬੋਰਡ ਦੀ ਪ੍ਰੀਖਿਆ ਦੀ ਤਾਰੀਕ ਅਤੇ ਫਾਰਮੈਟ ਦਾ ਐਲਾਨ ਕਰ ਸਕਦੇ ਹਨ ।
ਇਹ ਵੀ ਪੜ੍ਹੋ: ਮੁੰਬਈ ‘ਚ ਲਾਕਡਾਊਨ ਦੀਆਂ ਪਾਬੰਦੀਆਂ ਤੋਂ ਮਿਲੀ ਰਾਹਤ, ਗ਼ੈਰ-ਕਾਨੂੰਨੀ ਦੁਕਾਨਾਂ ਖੁੱਲ੍ਹ ਸਕਣਗੀਆਂ
ਜ਼ਿਕਰਯੋਗ ਹੈ ਕਿ 23 ਮਈ, 2021 ਨੂੰ 12ਵੀਂ ਬੋਰਡ ਦੀ ਪ੍ਰੀਖਿਆ ਮੁਲਤਵੀ ਕਰਨ ਦੇ ਸਬੰਧ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਰਾਜਾਂ ਨੂੰ 25 ਮਈ ਤੱਕ ਪ੍ਰੀਖਿਆ ਕਰਾਉਣ ਸਬੰਧੀ ਸੁਝਾਅ ਦੇਣੇ ਸਨ । ਰਾਜਾਂ ਨੇ ਕੇਂਦਰ ਸਰਕਾਰ ਨੂੰ ਆਪਣੇ ਸੁਝਾਅ ਭੇਜੇ ਹਨ, ਜਿਸ ਤੋਂ ਬਾਅਦ ਹੁਣ ਪ੍ਰੀਖਿਆ ਬਾਰੇ ਅੰਤਿਮ ਫੈਸਲਾ ਕੇਂਦਰ ਸਰਕਾਰ ਨੂੰ ਲੈਣਾ ਹੈ।