CBSE ਬੋਰਡ ਨੇ ਆਉਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਲੈ ਕੇ ਸਕੂਲਾਂ ਨੂੰ ਅਹਿਮ ਨੋਟਿਸ ਜਾਰੀ ਕੀਤਾ ਹੈ। ਬੋਰਡ ਨੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਹਦਾਇਤ ਦਿੱਤੀ ਹੈ ਕਿ ਅਕਾਦਮਿਕ ਸੈਸ਼ਨ 2022-2023 ਵਿੱਚ ਦਸਵੀਂ, ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਵੀਡੀਓਗ੍ਰਾਫੀ ਕਰਨੀ ਜ਼ਰੂਰੀ ਹੈ। ਇਸ ਵਿੱਚ ਲਾਪਰਵਾਹੀ ਵਰਤਣ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਹਰ ਕਲਾਸ ਵਿੱਚ ਸੀਸੀਟੀਵੀ ਕੈਮਰੇ ਲਗਾਉਣਾ ਲਾਜ਼ਮੀ ਹੈ।
ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਸਕੂਲ ‘ਚ ਗਲਤ ਵਿਵਹਾਰ ਕਰਦਾ ਹੈ ਤਾਂ ਉਸ ‘ਤੇ ਜੁਰਮਾਨਾ ਲਗਾਇਆ ਜਾਵੇਗਾ। ਬੋਰਡ ਨੇ ਇਸ ਸਬੰਧੀ ਸਕੂਲਾਂ ਨੂੰ ਭੇਜੀਆਂ ਹਦਾਇਤਾਂ ਵਿੱਚ ਕਿਹਾ ਹੈ ਕਿ ਸਕੂਲਾਂ ਵਿੱਚ ਥਿਊਰੀ ਪ੍ਰੀਖਿਆ ਅਤੇ ਪ੍ਰੈਕਟੀਕਲ ਪ੍ਰੀਖਿਆ ਵਿੱਚ ਸੀਸੀਟੀਵੀ ਕੈਮਰੇ ਲਗਾਉਣੇ ਲਾਜ਼ਮੀ ਹਨ। ਮੀਡੀਆ ਰਿਪੋਰਟ ਮੁਤਾਬਕ ਜੇਕਰ ਕੋਈ ਸਕੂਲ ਜਾਂ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਉਸ ‘ਤੇ 50 ਹਜ਼ਾਰ ਤੱਕ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਡਰੋਨ ਰਾਹੀਂ ਮੰਡੀ ਤੋਂ ਮੋਹਾਲੀ ਜਾਣਗੇ ਬਲੱਡ ਸੈਂਪਲ, 3 ਜਨਵਰੀ ਤੋਂ ਹਸਪਤਾਲਾਂ ‘ਚ ਸ਼ੁਰੂ ਹੋਣਗੇ ਟਰਾਇਲ
ਦੱਸ ਦੇਈਏ ਕਿ CBSE ਬੋਰਡ ਨੇ ਪਿਛਲੇ ਸਾਲ ਵੀਡੀਓਗ੍ਰਾਫੀ ਕਰਨ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਸੀ। ਸਾਲ 2022 ਵਿੱਚ ਅਜਿਹੇ 36 ਸਕੂਲਾਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਵੱਲੋਂ ਸਕੂਲਾਂ ਵਿਚ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਸਬੰਧੀ ਲਾਪਰਵਾਹੀ ਵਰਤੀ ਗਈ ਸੀ। ਇਸ ਤੋਂ ਬਾਅਦ ਇਨ੍ਹਾਂ ਸਕੂਲਾਂ ਤੋਂ ਪੰਜਾਹ ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵੱਲੋਂ ਕਿਸੇ ਵੀ ਸਮੇਂ CBSE ਬੋਰਡ ਦੀ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋਣੀਆਂ ਹਨ। ਇਸ ਤੋਂ ਇਲਾਵਾ, ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ, 2023 ਤੋਂ ਸ਼ੁਰੂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -: