ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਨੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੁਆਰਾ ਕਰਵਾਏ ਗਏ “ਪਰੀਕਸ਼ਾ ਪੇ ਚਰਚਾ – 2022” ਦੇ ਪੰਜਵੇਂ ਐਡੀਸ਼ਨ ਦੇ ਲਾਈਵ ਟੈਲੀਕਾਸਟ ਦਾ ਪ੍ਰਬੰਧ 1 ਅਪ੍ਰੈਲ 2022 ਨੂੰ ਸਵੇਰੇ 11 ਵਜੇ ਕੀਤਾ।
ਇਸ ਸਮਾਗਮ ਦਾ ਆਯੋਜਨ ਤਾਲਕਟੋਰਾ ਸਟੇਡੀਅਮ, ਨਵੀਂ ਦਿੱਲੀ ਵਿੱਚ ਕੀਤਾ ਗਿਆ। ਇਸ ਸੈਸ਼ਨ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਸਕੂਲ ਵਿੱਚ ਲਾਈਵ ਟੈਲੀਕਾਸਟ ਦੇਖਿਆ। ਸਕੂਲ ਦੀ 3ਡੀ ਲੈਬ ਵਿੱਚ ਲਾਈਵ ਟੈਲੀਕਾਸਟ ਦਾ ਪ੍ਰਬੰਧ ਕੀਤਾ ਗਿਆ ਸੀ। ਭਾਰਤ ਦੇ ਪ੍ਰਧਾਨ ਮੰਤਰੀ ਸ੍ਰ. ਨਰਿੰਦਰ ਮੋਦੀ ਨੇ ਵਿਦਿਆਰਥੀਆਂ ਨਾਲ ਜ਼ਿੰਦਗੀ ਵਿੱਚ ਸਫ਼ਲ ਹੋਣ ਦੇ ਰਾਜ਼ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਤਣਾਅ ਮੁਕਤ ਰਹਿਣ ਅਤੇ ਹੋਰਨਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ. ਨੇਹਾ ਢੱਲ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਸੁਝਾਵਾਂ ‘ਤੇ ਜ਼ੋਰ ਦੇਣ ਦੀ ਲੋੜ ਹੈ। ਲਾਈਵ ਸੈਸ਼ਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਦੇ ਹੋਏ ਵਿਦਿਆਰਥੀ ਕਾਫੀ ਉਤਸ਼ਾਹਿਤ ਨਜ਼ਰ ਆਏ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”