ਸੰਗਰੂਰ ਦੇ ਇਕ ਸਰਕਾਰੀ ਸਕੂਲ ਵਿਚ ਮਿਡ-ਡੇ ਮੀਲ ਖਾਣ ਨਾਲ ਵਿਦਿਆਰਥੀਆਂ ਦੀ ਤਬੀਅਤ ਵਿਗੜਨ ਦੀ ਘਟਨਾ ਦੇ ਬਾਅਦ ਹੁਣ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਹਰਕਤ ਵਿਚ ਆ ਗਿਆ ਹੈ।ਇਸ ਸਬੰਧੀ ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਸਰਕਾਰੀ ਸਕੂਲਾਂ ਵਿਚ ਮਿਡ-ਡੇ ਮੀਲ ਦੀ ਤਿਆਰੀ ਦੇ ਪਰੋਸਣ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਤੇ ਉਨ੍ਹਾਂ ਦਾ ਸਖਤੀ ਨਾਲ ਪਾਲਣ ਕਰਨ ਲਈ ਕਿਹਾ ਹੈ।
ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਮੁਤਾਬਕ ਸਕੂਲੀ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਸਭ ਤੋਂ ਉਪਰ ਹੈ। ਕਿਸੇ ਵੀ ਸਕੂਲੀ ਬੱਚੇ ਨੂੰ ਮਿਡ-ਡੇ-ਮੀਲ ਪਰੋਸਣ ਤੋਂ ਪਹਿਲਾਂ ਮਿਡ-ਡੇ-ਮੀਲ ਵਰਕਰ, ਫਿਰ ਮਿਡ-ਡੇ ਮੀਲ ਇੰਚਾਰਜ ਤੇ ਬਾਅਦ ਵਿਚ ਸਕੂਲ ਮੁਖੀ ਇਸ ਨੂੰ ਪਹਿਲਾਂ ਖਾ ਕੇ ਚੈੱਕ ਕਰਨਗੇ।
ਇਹ ਵੀ ਪੜ੍ਹੋ : CM ਮਾਨ ਨੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਬੈਠਕ, ਨਸ਼ਿ.ਆਂ ਖਿਲਾਫ ਲੜਾਈ ਨੂੰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਸਕੂਲ ਦੇ ਵਿਦਿਆਰਥੀਆਂ ਨੂੰ ਦੇਣ ਤੋਂ ਪਹਿਲਾਂ ਅਧਿਆਪਕ ਵੱਲੋਂ ਇਸ ਨੂੰ ਖਾਣਾ ਲਾਜ਼ਮੀ ਹੈ, ਪਰ ਫਿਰ ਵੀ ਸਕੂਲ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਹਦਾਇਤ ਦਿੱਤੀ ਜਾਂਦੀ ਹੈ ਕਿ ਵਿਦਿਆਰਥੀਆਂ ਨੂੰ ਮਿਡ-ਡੇ ਮੀਲ ਦੇਣ ਤੋਂ ਪਹਿਲਾਂ ਮਿਡ-ਡੇ ਮੀਲ ਵਰਕਰ, ਉਸ ਤੋਂ ਬਾਅਦ ਸਬੰਧਤ ਇੰਚਾਰਜ ਤੇ ਅੰਤ ’ਚ ਸਕੂਲ ਮੁਖੀ ਵੱਲੋਂ ਇਸ ਨੂੰ ਖਾ ਕੇ ਜਾਂਚਿਆ ਜਾਵੇਗਾ। ਇਸ ਉਪਰੰਤ ਹੀ ਇਹ ਵਿਦਿਆਰਥੀਆਂ ਨੂੰ ਪਰੋਸਿਆ ਜਾਵੇ। ਜੇਕਰ ਇਸਦੇ ਬਾਵਜੂਦ ਇਸ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਇਸ ਲਈ ਸਕੂਲ ਮੁਖੀ ਤੇ ਮਿਡ-ਡੇ ਮੀਲ ਇੰਚਾਰਜ ਜ਼ਿੰਮੇਵਾਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ : –