ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਵਚਨਬੱਧ ਹੈ। ਇਸ ਤਹਿਤ ਸੂਬਾ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾਂਦੇ ਰਹੇ ਹਨ। ਅਜਿਹੀ ਹੀ ਇਕ ਵੱਡੀ ਪਹਿਲਕਦਮੀ ਮਾਨ ਸਰਕਾਰ ਵੱਲੋਂ ਕੀਤੀ ਗਈ ਹੈ ਜਿਸ ਤਹਿਤ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮ ਮੁਤਾਬਕ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੈਸ਼ਨ 2023-24 ਦੌਰਾਨ 6ਵੀਂ ਕਲਾਸ ‘ਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਦੇ ਇਤਿਹਾਸਕ ਅਤੇ ਵਿਗਿਆਨਕ ਮਹੱਤਵ ਵਾਲੇ ਸਥਾਨਾਂ ਦੀ ਯਾਤਰਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ‘ਚ ਮੌਜੂਦ ਇਤਿਹਾਸਕ ਅਤੇ ਵਿਗਿਆਨਕ ਮਹੱਤਵ ਵਾਲੇ ਸਥਾਨ ਜਿਨ੍ਹਾਂ ‘ਚ ਜੰਗ-ਏ-ਆਜ਼ਾਦੀ ਮੈਮੋਰੀਅਲ, ਆਰਟ ਗੈਲਰੀ, ਬੋਟੈਨੀਕਲ ਗਾਰਡਨ, ਚਿੜੀਆਘਰ, ਮਿਊਜ਼ੀਅਮ, ਸਾਇੰਸ ਸਿਟੀ, ਪੁਰਾਤਵ ਸਥਾਨ ‘ਤੇ ਭੇਜਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : MP ਸੰਦੀਪ ਪਾਠਕ ਨੇ ਸੰਸਦ ‘ਚ ਚੁੱਕਿਆ ਪਰਾਲੀ ਦਾ ਮੁੱਦਾ, ਕਿਹਾ- “ਕੇਂਦਰ ਕਰੇ ਉਚਿਤ ਮੁਆਵਜ਼ੇ ਦਾ ਇੰਤਜ਼ਾਮ, ਖਤਮ ਹੋਵੇਗੀ ਸਮੱਸਿਆ”
ਮਾਨ ਸਰਕਾਰ ਵੱਲੋਂ ਸੂਬੇ ਦੇ 1,996,81 ਸਕੂਲਾਂ ਦੇ ਪ੍ਰਤੀ ਵਿਦਿਆਰਥੀ 500 ਦੇ ਹਿਸਾਬ ਨਾਲ 9.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਰਕਮ ਦੀ ਵਰਤੋਂ ਵਿਦਿਆਰਥੀਆਂ ਲਈ ਜਿਵੇਂ ਟਰਾਂਸਪੋਰਟੇਸ਼ਨ ਤੇ ਹੋਰ ਖਰਚਿਆਂ ਲਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਕੂਲਾਂ ਨੂੰ ਇਹ ਵੀ ਨਿਰਦੇਸ਼ ਦਿੱਤਾ ਗਿਆ ਹੈ ਕਿ ਸਕੂਲ ਮੁਖੀ ਟਰਿੱਪ ‘ਚ ਜਾਣ ਦੇ ਲਈ ਵਿਦਿਆਰਥੀਆਂ ਦੀ ਗਿਣਤੀ ਮੁਤਾਬਕ ਕੋਈ ਵੀ ਵਾਹਨ ਬੱਸ ਜਾਂ ਵਾਹਨ ਕਿਰਾਏ ‘ਤੇ ਲੈਣਗੇ ਤੇ ਨਾਲ ਹੀ ਵਿਦਿਆਰਥੀਆਂ ਦੇ ਸੁਰੱਖਿਆ ਮਾਪਦੰਡਾਂ ਨੂੰ ਵੀ ਯਕੀਨੀ ਬਣਾਉਣਗੇ।
ਵੀਡੀਓ ਲਈ ਕਲਿੱਕ ਕਰੋ : –