ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਕੂਲਾਂ ਦਾ ਪੱਧਰ ਊਚਾ ਚੁੱਕਣ ਲਈ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਲਈ ਸਮੇਂ-ਸਮੇਂ ‘ਤੇ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਿੱਖਿਆ ਮੰਤਰੀ ਨੇ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਤਾਇਨਾਤ ਸਾਇੰਸ ਤੇ ਹਿਸਾਬ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਕੂਲਾਂ ਵਿਚ ਵੱਖ-ਵੱਖ ਫੰਡਾਂ ਜਿਵੇਂ ਕਿ ਅਮਲਗਾਮੇਟਿਡ ਫੰਡ, ਸਪੋਰਟਸ ਫੰਡ, ਸਮਗਰਾ ਫੰਡ ਆਦਿ ਦਾ ਇੰਚਾਰਜ ਬਣਾ ਦਿੱਤਾ ਜਾਂਦਾ ਹੈ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਬੁਰਾ ਅਸਰ ਪੈਂਦਾ ਹੈ।
ਸਾਇੰਸ ਤੇ ਹਿਸਾਬ ਅਜਿਹੇ ਵਿਸ਼ੇ ਹਨ ਜੋ ਅਧਿਆਪਕਾਂ ਦੇ ਨਿਰੰਤਰ ਤੇ ਲਗਾਤਾਰ ਧਿਆਨ ਦੀ ਮੰਗ ਕਰਦੇ ਹਨ। ਇਨ੍ਹਾਂ ਵਿਸ਼ਿਆਂ ਵਿਚ ਪ੍ਰੈਕਟੀਕਲ ਤੇ ਪ੍ਰਯੋਗ ਵੀ ਸ਼ਾਮਲ ਹੁੰਦੇ ਹਨ। ਇਸ ਲਈ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਲਿਖਿਆ ਗਿਆ ਹੈ ਕਿ ਸਾਇੰਸ ਤੇ ਹਿਸਾਬ ਵਿਸ਼ੇ ਦੇ ਅਧਿਆਪਕਾਂ ਨੂੰ ਉਨ੍ਹਾਂ ਦੇ ਆਪਣੇ ਵਿਸ਼ੇ ਨਾਲ ਸਬੰਧਤ ਫੰਡ ਦੇ ਬਿਨਾਂ ਕਿਸੇ ਵੀ ਹੋਰ ਫੰਡ ਦਾ ਇੰਚਾਰਜ ਨਾ ਬਣਾਇਆ ਜਾਵੇ ਤਾਂ ਕਿ ਸਾਇੰਸ ਤੇ ਹਿਸਾਬ ਵਿਸ਼ਾ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”