Final Year university exams: ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਵਿੱਚ ਲਾਕਡਾਊਨ ਦੀ ਸਥਿਤੀ ਹੈ । ਸਾਰੇ ਕਾਲਜ ਅਤੇ ਯੂਨੀਵਰਸਿਟੀ ਕੈਂਪਸ ਬੰਦ ਹਨ। ਇੱਥੇ ਪੜ੍ਹ ਰਹੇ ਵਿਦਿਆਰਥੀਆਂ ਵਿੱਚ ਮਿਡ ਟਰਮ ਜਾਂ ਫਾਈਨਲ ਪ੍ਰੀਖਿਆ ਨੂੰ ਲੈ ਕੇ ਸਸਪੈਂਸ ਬਰਕਰਾਰ ਸੀ। ਇਸ ਨੂੰ ਸੋਮਵਾਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਸਪੱਸ਼ਟ ਕੀਤਾ ਹੈ। ਅੰਤਮ ਸਾਲ / ਸਮੈਸਟਰ ਦੀਆਂ ਪ੍ਰੀਖਿਆਵਾਂ ਅਤੇ ਯੂਨੀਵਰਸਿਟੀਆਂ ਦੇ ਅਕਾਦਮਿਕ ਕੈਲੰਡਰ ਦੇ ਸਬੰਧ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਮਨੁੱਖੀ ਸਰੋਤ ਵਿਕਾਸ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਇੱਕ ਟਵੀਟ ਰਾਹੀਂ ਅਕਾਦਮਿਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ । ਉਨ੍ਹਾਂ ਸਪੱਸ਼ਟ ਕੀਤਾ ਕਿ UGC ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰਮੀਡੀਏਟ ਸਮੈਸਟਰ ਦੇ ਵਿਦਿਆਰਥੀਆਂ ਦਾ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਮੁਲਾਂਕਣ ਕੀਤਾ ਜਾਵੇਗਾ । UGC ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਰਮੀਨਲ ਸਮੈਸਟਰ ਦੇ ਵਿਦਿਆਰਥੀਆਂ ਦਾ ਮੁਲਾਂਕਣ ਜੋ ਜੁਲਾਈ ਦੇ ਮਹੀਨੇ ਵਿੱਚ ਪ੍ਰੀਖਿਆਵਾਂ ਰਾਹੀਂ ਕੀਤਾ ਜਾਣਾ ਸੀ, ਹੁਣ ਸਤੰਬਰ 2020 ਦੇ ਅੰਤ ਤੱਕ ਕਰਵਾਇਆ ਜਾਏਗਾ । ਇਸ ਤੋਂ ਸਾਫ਼ ਹੈ ਕਿ ਯੂਨੀਵਰਸਿਟੀ ਦੀਆਂ ਫਾਈਨਲ ਪ੍ਰੀਖਿਆਵਾਂ ਰੱਦ ਨਹੀਂ ਕੀਤੀਆਂ ਜਾਣਗੀਆਂ ।
ਇਸ ਤੋਂ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ UGC ਦੀ ਇੱਕ ਕਮੇਟੀ ਨੇ ਵੀ ਫਾਈਨਲ ਈਯਰ ਦੀ ਪ੍ਰੀਖਿਆ ਰੱਦ ਕਰਨ ਦੀ ਸਿਫਾਰਸ਼ ਕੀਤੀ ਹੈ । ਫਿਰ ਇਹ ਵੀ ਅਨੁਮਾਨ ਲਗਾਇਆ ਗਿਆ ਸੀ ਕਿ ਅੰਤਿਮ ਸਾਲ ਦੇ ਨਤੀਜੇ ਪ੍ਰੀਖਿਆ ਅਤੇ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਤਿਆਰ ਕੀਤੇ ਜਾਣਗੇ। ਪਰ ਹੁਣ UGC ਨੇ ਇਸ ਸਥਿਤੀ ਨੂੰ ਸਪੱਸ਼ਟ ਕਰ ਦਿੱਤਾ ਹੈ।
ਉੱਥੇ ਹੀ ਇੰਟਰਮੀਡੀਏਟ ਸਮੈਸਟਰ ਬਾਰੇ ਗੱਲ ਕਰਦਿਆਂ ਯੂਜੀਸੀ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਟਰਮੀਡੀਏਟ ਸਮੈਸਟਰ ਦੇ ਵਿਦਿਆਰਥੀਆਂ ਦਾ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਮੁਲਾਂਕਣ ਕੀਤਾ ਜਾਵੇਗਾ, ਇਸਦਾ ਮਤਲਬ ਹੈ ਕਿ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਹੋਰ ਪ੍ਰੀਖਿਆ ਦੇ ਅੱਗੇ ਵਧਾ ਦਿੱਤਾ ਜਾਵੇਗਾ। ਫਾਈਨਲ ਈਯਰ ਜਾਂ ਟਰਮੀਨਲ ਸਮੈਸਟਰ ਦੀ ਪ੍ਰੀਖਿਆ ਬਾਰੇ ਗੱਲ ਕਰਦਿਆਂ UGC ਨੇ ਹੁਣ ਸਾਰੀ ਸਥਿਤੀ ਨੂੰ ਸਾਫ ਕਰ ਦਿੱਤਾ ਹੈ। ਹੁਣ ਇਹ ਪ੍ਰੀਖਿਆਵਾਂ ਆਨਲਾਈਨ ਢੰਗ ਜਾਂ ਆਫਲਾਈਨ ਢੰਗ ਜਾਂ ਦੋਵਾਂ ਰਾਹੀਂ ਕੀਤੀਆਂ ਜਾ ਸਕਦੀਆਂ ਹਨ, ਪਰ ਇਹ ਪ੍ਰੀਖਿਆਵਾਂ ਕਿਸੇ ਵੀ ਸਥਿਤੀ ਵਿੱਚ ਰੱਦ ਨਹੀਂ ਕੀਤੀਆਂ ਜਾਣਗੀਆਂ।
ਦੱਸ ਦੇਈਏ ਕਿ ਪਹਿਲੇ ਦਿਸ਼ਾ-ਨਿਰਦੇਸ਼ਾਂ ਵਿੱਚ UGC ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਨਲਾਈਨ ਸਿੱਖਿਆ ਜਾਰੀ ਰੱਖਣ ਦਾ ਸੁਝਾਅ ਦਿੱਤਾ ਸੀ। ਇਹ ਵੀ ਕਿਹਾ ਸੀ ਕਿ ਜੇ ਸਥਿਤੀ ਵਿੱਚ ਸੁਧਾਰ ਹੁੰਦਾ ਹੈ, ਤਾਂ ਸਿਲੇਬਸ ਦਾ ਘੱਟੋ-ਘੱਟ 25 ਪ੍ਰਤੀਸ਼ਤ ਆਨਲਾਈਨ ਕੀਤਾ ਜਾਣਾ ਚਾਹੀਦਾ ਹੈ।