ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰਾਸ਼ਟਰੀ ਯੋਗਤਾ ਅਤੇ ਦਾਖਲਾ ਪ੍ਰੀਖਿਆ (NEET-UG) ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਉਹ ਪ੍ਰਕਿਰਿਆ ਵਿੱਚ ਦਖਲ ਨਹੀਂ ਦੇਣਾ ਚਾਹੁੰਦੀ ਅਤੇ ਤਾਰੀਖ ਨੂੰ ਬਦਲਣਾ “ਅਨਿਆਂਪੂਰਣ” ਹੋਵੇਗਾ।
NEET-UG ਦੀ ਪ੍ਰੀਖਿਆ 12 ਸਤੰਬਰ ਨੂੰ ਹੋਣੀ ਹੈ। ਕਈ ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਪ੍ਰੀਖਿਆ ਦੀ ਤਰੀਕ ਅੱਗੇ ਵਧਾਈ ਜਾਵੇ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਗੇਂਦ ਕੇਂਦਰ ਸਰਕਾਰ ਦੇ ਹੱਥ ਵਿੱਚ ਹੈ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨੀਟ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ।
ਇਹ ਵੀ ਪੜ੍ਹੋ : ਕਰਨਾਲ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ- 5 ਜ਼ਿਲ੍ਹਿਆਂ ‘ਚ ਇੰਟਰਨੈੱਟ ਬੰਦ, ਰੂਟ ਡਾਇਵਰਟ
ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ, “ਭਾਰਤ ਸਰਕਾਰ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਪ੍ਰਤੀ ਅੰਨ੍ਹੀ ਹੈ। NEET ਦੀ ਪ੍ਰੀਖਿਆ ਮੁਲਤਵੀ ਹੋਣੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਨਿਰਪੱਖ ਮੌਕਾ ਦਿੱਤਾ ਜਾਣਾ ਚਾਹੀਦਾ ਹੈ।” ਪਹਿਲਾਂ NEET ਦੀ ਪ੍ਰੀਖਿਆ ਅਪ੍ਰੈਲ ਮਹੀਨੇ ਵਿੱਚ ਲਈ ਜਾਣੀ ਸੀ, ਪਰ ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। 12 ਜੁਲਾਈ ਨੂੰ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਕਿਹਾ ਸੀ, NEET ਦੀ ਪ੍ਰੀਖਿਆ 12 ਸਤੰਬਰ ਨੂੰ ਹੋਵੇਗੀ।