JEE Main And NEET Exams 2020: ਸੁਪਰੀਮ ਕੋਰਟ ਨੇ ਇੱਕ ਵਾਰ ਫਿਰ 1 ਸਤੰਬਰ ਤੋਂ 6 ਸਤੰਬਰ ਤੱਕ ਹੋਣ ਵਾਲੇ ਜੇਈਈ ਮੇਨ (JEE Main) ਅਤੇ 13 ਸਤੰਬਰ ਨੂੰ ਹੋਣ ਵਾਲੀ ਨੀਟ (NEET UG) ਦੀ ਪ੍ਰੀਖਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਦੇਸ਼ ਭਰ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਆਪਣੇ ਤੈਅ ਸ਼ਡਿਉਲ ’ਤੇ ਲਈਆਂ ਜਾਣਗੀਆਂ। ਸੁਪਰੀਮ ਕੋਰਟ ਨੇ ਅੱਜ ਛੇ ਰਾਜਾਂ ਦੇ ਕੈਬਨਿਟ ਮੰਤਰੀਆਂ ਦੀ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਪ੍ਰੀਖਿਆਵਾਂ ‘ਤੇ ਮੁੜ ਵਿਚਾਰ ਲਈ ਪਟੀਸ਼ਨ ਸੁਪਰੀਮ ਕੋਰਟ ਦੇ 17 ਅਗਸਤ ਦੇ ਆਦੇਸ਼ ਦੇ ਖਿਲਾਫ ਦਾਇਰ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਤਿੰਨ ਜੱਜਾਂ ਦੇ ਬੈਂਚ ਨੇ ਚੈਂਬਰ ਵਿੱਚ ਜੇਈਈ ਅਤੇ ਨੀਟ ਦੀ ਪ੍ਰੀਖਿਆਵਾਂ ‘ਤੇ ਵਿਚਾਰ ਕੀਤਾ। ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਬੀ ਆਰ ਗਾਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੇ ਬੈਂਚ ‘ਤੇ ਵਿਚਾਰ ਕਰਨ ਤੋਂ ਬਾਅਦ ਛੇ ਰਾਜਾਂ ਦੇ ਕੈਬਨਿਟ ਮੰਤਰੀਆਂ ਦੁਆਰਾ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ’ ਤੇ ਮੁੜ ਵਿਚਾਰ ਕਰਨ ਲਈ ਪਾਈ ਪਟੀਸ਼ਨ ਖਾਰਜ ਕਰਨ ਦਾ ਫੈਸਲਾ ਲਿਆ ਹੈ।
Home ਖ਼ਬਰਾਂ ਸਿੱਖਿਆ ਸੁਪਰੀਮ ਕੋਰਟ ਨੇ NEET-JEE ਦੀ ਪ੍ਰੀਖਿਆ ਨੂੰ ਦਿੱਤੀ ਹਰੀ ਝੰਡੀ, ਛੇ ਰਾਜਾਂ ਦੀ ਮੁੜ ਵਿਚਾਰ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ NEET-JEE ਦੀ ਪ੍ਰੀਖਿਆ ਨੂੰ ਦਿੱਤੀ ਹਰੀ ਝੰਡੀ, ਛੇ ਰਾਜਾਂ ਦੀ ਮੁੜ ਵਿਚਾਰ ਪਟੀਸ਼ਨ ਖਾਰਜ
Sep 04, 2020 3:38 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .