ਦੇਸ਼ ਦੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਕਰੋੜਾਂ ਦੀ ਫੀਸ ‘ਤੇ ਲਗਾਮ ਲਗਾਉਣ ਲਈ ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਨੇ ਬੇਮਿਸਾਲ ਫੈਸਲਾ ਲਿਆ ਹੈ। ਹੁਣ ਦੇਸ਼ ਦੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ 50 ਫੀਸਦੀ ਸੀਟਾਂ ਦੀ ਫੀਸ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੋਵੇਗੀ।
ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਦੇਸ਼ ਦੇ ਸਾਰੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ 50 ਫ਼ੀਸਦ ਸੀਟਾਂ ਜਿਨ੍ਹਾਂ ਵਿੱਚ ਕਾਲਜ ਸਥਿਤ ਹਨ ਉਸ ਪ੍ਰਦੇਸ਼ ਦੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫੀਸਾਂ ਦੇ ਬਰਾਬਰ ਹੋਵੇਗੀ।
ਇਸ ਦੇ ਨਾਲ ਹੀ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਬਾਕੀ 50 ਫੀਸਦੀ ਸੀਟਾਂ ‘ਤੇ ਫੀਸਾਂ ਦਾ ਫੈਸਲਾ ਉਸ ਰਾਜ ਦੀ ਫੀਸ ਰੈਗੂਲੇਟਰੀ ਅਥਾਰਟੀ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੋਈ ਵੀ ਮੈਡੀਕਲ ਕਾਲਜ ਪ੍ਰਸ਼ਾਸਨ ਡੋਨੇਸ਼ਨ ਆਦਿ ਲਈ ਕੋਈ ਵਾਧੂ ਫੀਸ ਨਹੀਂ ਲੈ ਸਕੇਗਾ।
ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ 50 ਫੀਸਦੀ ਸੀਟਾਂ ‘ਤੇ ਜਿੱਥੇ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਫੀਸ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਯੋਗਤਾ ਦੇ ਆਧਾਰ ‘ਤੇ ਭਾਵ NEET ਪ੍ਰੀਖਿਆ ਦੀ ਰੈਂਕਿੰਗ ਦੇ ਆਧਾਰ ‘ਤੇ ਤਰਜੀਹ ਦਿੱਤੀ ਜਾਵੇਗੀ। ਧਿਆਨ ਯੋਗ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਫਾਇਦਾ ਹੋਵੇਗਾ। ਫੀਸਾਂ ਦੇ ਨਾਂ ‘ਤੇ ਕਰੋੜਾਂ ਰੁਪਏ ਵਸੂਲਣ ਵਾਲੇ ਕਾਲਜ ਹੁਣ ਵਿਦਿਆਰਥੀਆਂ ਦਾ ਸ਼ੋਸ਼ਣ ਨਹੀਂ ਕਰ ਸਕਣਗੇ।
ਵੀਡੀਓ ਲਈ ਕਲਿੱਕ ਕਰੋ -: