ਝਾਰਖੰਡ ਸਰਕਾਰ ਨੇ ਕੋਵਿਡ -19 ਦੇ ਮੱਦੇਨਜ਼ਰ ਰਾਜ ਦੇ 136 ਰਿਹਾਇਸ਼ੀ ਸਕੂਲਾਂ ਵਿੱਚ 1 ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਮੋਬਾਈਲ ਟੈਬਲੇਟ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਇੱਥੇ ਹੋਈ ਰਾਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਸਬੰਧੀ ਫੈਸਲਾ ਲਿਆ ਗਿਆ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿੱਤੀ ਸਾਲ 2021-2022 ਦੌਰਾਨ ਸਿੱਖਿਆ ਵਿਭਾਗ ਅਧੀਨ ਚੱਲ ਰਹੇ ਕੁੱਲ 136 ਰਿਹਾਇਸ਼ੀ ਸਕੂਲਾਂ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕੋਵਿਡ ਦੇ ਚਲਦੇ ਰਿਹਾਇਸ਼ੀ ਸਕੂਲਾਂ ਦੇ ਬੰਦ ਹੋਣ ਕਾਰਨ ਘਰਾਂ ਵਿੱਚ ਰਹਿ ਕੇ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਮੋਬਾਈਲ ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਜਾਣ ਵਾਲੇ ਬੁੱਕਲੇਟਸ ਦੇ ਮੁੱਖ ਪੰਨੇ ‘ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਛਾਪਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: