ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀ ਰਹੇਗੀ।
ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਸਿੱਖਿਆ ਵਿਭਾਗ ਨੇ ਹੁਣ ਆਪਣੇ ਪੂਰੇ ਸਿਲੇਬਸ ਨੂੰ ਮਹੀਨਿਆਂ ਵਿੱਚ ਵੰਡ ਦਿੱਤਾ ਹੈ।
ਗਰਮੀ ਦੀਆਂ ਛੁੱਟੀਆਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਰਹਿਣਗੀਆਂ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਸਕੂਲਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਨਾਲ ਸਕੂਲਾਂ ਦੀਆਂ ਸਾਰੀਆਂ ਸਰਗਰਮੀਆਂ ਨੂੰ 1 ਜੂਨ ਤੋਂ 2 ਜੁਲਾਈ ਤੱਕ ਠੱਲ੍ਹ ਪੈ ਗਈ ਹੈ।
ਇਹ ਵੀ ਪੜ੍ਹੋ : ਸਾਬਕਾ ਮੰਤਰੀਆਂ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਕਾਂਗੜ ਤੇ ਬਲਬੀਰ ਸਿੱਧੂ ਫਿਰ ਤਲਬ
ਪੂਰੇ ਸੂਬੇ ਵਿਚ ਇਕਸਾਰ ਸਿੱਖਿਆ ਹੈ। ਦੂਜੇ ਪਾਸੇ ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -: