supreme court asks central board : ਕੋਰੋਨਾ ਮਹਾਂਮਾਰੀ ਦੌਰਾਨ ਮੁਲਤਵੀ ਹੋਈਆਂ ਪ੍ਰੀਖਿਆਵਾਂ ਦੇ ਨਤੀਜੇ ਸੀ.ਬੀ.ਐੱਸ.ਈ ਵਲੋਂ ਵਿਦਿਆਰਥੀਆਂ ਦੀ ਪੂਰੇ ਸਾਲ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਹੀ ਐਲਾਨੇ ਗਏ ਸਨ।ਕਈ ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਦੀਆਂ ਕਈ ਵਿਸ਼ਿਆਂ ‘ਚ ਕੰਪਾਰਟਮੈਂਟ ਸਨ ਜਿਸ ਦੀ ਪ੍ਰੀਖਿਆਂ ਆਨਲਾਈਨ ਲਈ ਗਈ ਅਤੇ ਹੁਣ ਸੁਪਰੀਮ ਕੋਰਟ ਵਲੋਂ ਸੀਬੀਆਈ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਨਤੀਜੇ ਜਲਦ ਘੋਸ਼ਿਤ ਕੀਤੇ ਜਾਣ ਤੋਂ ਜੋ ਵਿਦਿਆਰਥੀਆਂ ਨੂੰ ਅਗਲੇਰੀ ਪੜਾਈ ਕਾਲਜਾਂ ‘ਚ ਦਾਖਲਾ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸੁਪਰੀਮ ਕੋਰਟ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੂੰ ਕੰਪਾਰਟਮੈਂਟ ਪ੍ਰੀਖਿਆ ਦੇ ਨਤੀਜੇ ਜਲਦੀ ਐਲਾਨ ਕਰਨ ਲਈ ਕਿਹਾ ਹੈ।
ਅਦਾਲਤ ਨੇ ਸੀਬੀਐਸਈ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨਾਲ ਤਾਲਮੇਲ ਕਰਨ ਲਈ ਵੀ ਕਿਹਾ ਹੈ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸੀਬੀਐਸਈ ਮੌਜੂਦਾ ਵਿਦਿਅਕ ਸਾਲ ਵਿੱਚ ਲਗਭਗ 2 ਲੱਖ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ ਅਪਲਾਈ ਕਰਨ ਦੇ ਯੋਗ ਬਣਾਉਣ ਲਈ ਯੂਜੀਸੀ ਨਾਲ ਤਾਲਮੇਲ ਕਰੇ।ਅਦਾਲਤ ਨੇ ਕਿਹਾ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਣਾ ਚਾਹੀਦਾ ਹੈ ਕਿ ਕੰਪਾਰਟਮੈਂਟ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਮੌਜੂਦਾ ਵਿਦਿਅਕ ਸਾਲ ਵਿਚ ਕਾਲਜਾਂ ਵਿਚ ਦਾਖਲਾ ਲੈਣ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਕੋਈ ਆਮ ਸਮਾਂ ਨਹੀਂ ਹੈ ਅਤੇ ਅਜਿਹੇ ਵਿਦਿਆਰਥੀਆਂ ਲਈ ਸੀਬੀਐਸਈ ਨੂੰ ਯੂਜੀਸੀ ਦੇ ਤਾਲਮੇਲ ਵਿਚ ਕੰਮ ਕਰਨਾ ਚਾਹੀਦਾ ਹੈ।