ਸਿੱਖਿਆ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਉਪਰਾਲੇ ਕੀਤੇ ਜਾਂਦੇ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਤਹਿਤ ਤਕਨੀਕੀ ਸਿੱਖਿਆ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਸਕੇ ਤੇ ਉਹ ਆਤਮ-ਨਿਰਭਰ ਹੋ ਸਕਣ।
ਅਜਿਹਾ ਹੀ ਇਕ ਉਪਰਾਲਾ ਮਾਨ ਸਰਕਾਰ ਵੱਲੋਂ ਕੀਤਾ ਗਿਆ ਹੈ ਜਿਸ ਤਹਿਤ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੀ ਜਾਣਕਾਰੀ ਮੰਤਰੀ ਮੀਤ ਹੇਅਰ ਵੱਲੋਂ ਦਿੱਤੀ ਗਈ ਹੈ। ਨਵੇਂ ਕੋਰਸਾਂ ਦੀ ਸ਼ੁਰੂਆਤ ਕਰਨ ਲਈ ਮੰਤਰੀ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੀ ਦਿੱਲੀ ਕੂਚ ਦੀ ਕਾਲ ਵਿਚਾਲੇ CM ਮਾਨ ਨੇ 22 ਫਰਵਰੀ ਨੂੰ ਸੱਦੀ ਮੀਟਿੰਗ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਸਾਡੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਅਤੇ ਸਾਥੀ ਕੈਬਨਿਟ ਕੁਲੀਗ ਸ. ਹਰਜੋਤ ਸਿੰਘ ਬੈਂਸ ਜੀ ਦਾ ਅਤਿ ਧੰਨਵਾਦੀ ਹਾਂ ਕਿ ਤਕਨੀਕੀ ਸਿੱਖਿਆ ਵਿਭਾਗ ਨੇ ਮੇਰੇ ਹਲਕੇ ਦੀ ਵੱਕਾਰੀ ਸੰਸਥਾ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਵਿਖੇ ਤਿੰਨ ਕੋਰਸਾਂ ਇਲੈਕਟ੍ਰੀਕਲ ਇੰਜੀਨਅਰਿੰਗ, ਕੰਪਿਊਟਰ ਸਾਇੰਸ ਇੰਜੀਨਅਰਿੰਗ ਅਤੇ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਇੰਜੀਨਅਰਿੰਗ ਦੇ 2024-25 ਸੈਸ਼ਨ ਤੋਂ 60-60 ਸੀਟਾਂ (ਕੁੱਲ 180 ਸੀਟਾਂ) ਦੀ ਇਨਟੇਕ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ। ਇਸ ਫੈਸਲੇ ਨਾਲ ਮੇਰੇ ਹਲਕੇ ਦੇ ਨੌਜਵਾਨਾਂ ਨੂੰ ਉੱਚ ਤਕਨੀਕੀ ਸਿੱਖਿਆ ਹਾਸਲ ਕਾਰਨ ਲਈ ਦੂਰ ਨਹੀਂ ਜਾਣਾ ਪਵੇਗਾ।