UPSC postpones civil services preliminary examination: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ 27 ਜੂਨ ਨੂੰ ਹੋਣ ਵਾਲੀ ਸਿਵਲ ਸੇਵਾਵਾਂ ਪ੍ਰੀਲੀਮਜ਼ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਬੇਕਾਬੂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ UPSC ਨੇ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ ।
ਇਸ ਸਬੰਧ ਵਿੱਚ ਅਧਿਕਾਰਤ ਵੈੱਬਸਾਈਟ upsc.gov.in ‘ਤੇ ਇੱਕ ਅਧਿਕਾਰਤ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਇਹ ਪ੍ਰੀਖਿਆ ਹੁਣ 10 ਅਕਤੂਬਰ ਨੂੰ ਹੋਵੇਗੀ। ਜਿਨ੍ਹਾਂ ਉਮੀਦਵਾਰਾਂ ਨੇ ਪ੍ਰੀਖਿਆ ਵਿੱਚ ਸ਼ਾਮਿਲ ਹੋਣ ਲਈ ਅਪਲਾਈ ਕੀਤਾ ਹੈ, ਉਹ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤੇ ਨੋਟਿਸ ਚੈੱਕ ਕਰ ਸਕਦੇ ਹਨ।
ਦਰਅਸਲ, ਜਾਰੀ ਕੀਤੇ ਗਏ ਨੋਟਿਸ ਦੇ ਅਨੁਸਾਰ, “ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਤਾਂ ਦੇ ਕਾਰਨ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਸਿਵਲ ਸੇਵਾਵਾਂ (ਸ਼ੁਰੂਆਤੀ) ਪ੍ਰੀਖਿਆ, 2021 ਨੂੰ ਮੁਲਤਵੀ ਕਰ ਦਿੱਤਾ ਹੈ, ਜੋ ਕਿ 27 ਜੂਨ 2021 ਨੂੰ ਆਯੋਜਿਤ ਹੋਣੀ ਸੀ। ਹੁਣ ਇਹ ਪ੍ਰੀਖਿਆ 10 ਅਕਤੂਬਰ 2021 ਨੂੰ ਆਯੋਜਿਤ ਕੀਤੀ ਜਾਵੇਗੀ।”
ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਵਿਦਿਆਰਥੀ ਲੰਬੇ ਸਮੇਂ ਤੋਂ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕਰ ਰਹੇ ਸਨ । ਪਿਛਲੇ ਸਾਲ ਵੀ ਕੋਰੋਨਾ ਸੰਕ੍ਰਮਣ ਦੇ ਖਤਰੇ ਕਾਰਨ ਸਿਵਲ ਸੇਵਾ ਦੀ ਪ੍ਰੀਖਿਆ ਨੂੰ 31 ਮਈ ਤੋਂ 04 ਅਕਤੂਬਰ, 2020 ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਕਮਿਸ਼ਨ ਨੇ ਸੰਯੁਕਤ ਮੈਡੀਕਲ ਪ੍ਰੀਖਿਆ ਅਤੇ ਹੋਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਸਨ।