ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨਾਂ ਕੇਂਦਰੀ ਬੋਰਡ ਨੂੰ ਇਸ ਫੈਸਲੇ ਉਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਮਹਿਜਾਬਿਨ ਹਕੀਮੀ ਨੇ ਕਾਬੁਲ ਮਿਊਂਸਪਲ ਵਾਲੀਬਾਲ ਕਲੱਬ ਲਈ ਮੈਚ ਖੇਡੇ ਸਨ ਤੇ ਉਹ ਕਲੱਬ ਦੀ ਸਟਾਰ ਖਿਡਾਰਨ ਸੀ।ਕੁਝ ਦਿਨ ਪਹਿਲਾਂ ਉਸ ਦੇ ਕਟੇ ਹੋਏ ਸਿਰ ਤੇ ਖੂਨ ਨਾਲ ਲੱਥਪੱਥ ਗਰਦਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਮਹਿਜਾਬਿਨ ਹਜਾਰਾ ਜਾਤੀ ਸਮੂਹ ਨਾਲ ਸਬੰਧ ਰੱਖਦੀ ਸੀ। ਹਜਾਰਾ ਅਫਗਾਨਿਸਤਾਨ ਵਿਚ ਘੱਟ-ਗਿਣਤੀ ਹੈਅਤੇ ਤਾਲਿਬਾਨ ਵੀ ਉਨ੍ਹਾਂ ਤੋਂ ਨਫਰਤ ਕਰਦਾ ਹੈ। ਤਾਲਿਬਾਨ ਸ਼ਾਸਨ ਵਿਚ ਔਰਤਾਂ ਲਈ ਕਈ ਬੰਦਿਸ਼ਾਂ ਹਨ। ਉਨ੍ਹਾੰ ਨੂੰ ਬੁਰਕਾ ਪਹਿਨਣ ਲਈ ਕਿਹਾ ਜਾਂਦਾ ਹੈ ਤੇ ਨਾਲ ਹੀ ਘਰ ਤੋਂ ਬਾਹਰ ਨਿਕਲਣ ਤੇ ਖੇਡਣ ‘ਤੇ ਵੀ ਰੋਕ ਹੈ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸੇ ਤਰਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ। ਉਨਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰ ਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।