ਕਪੂਰਥਲਾ ਦੇ ਕਸਬਾ ਨਡਾਲਾ ‘ਚ ਇਕ ਭਰਾ ਨੇ ਆਪਣੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਨੂੰ ਬੈੱਡ ‘ਚ ਲੁਕਾ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਭਰਾ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਕਾਤਲ ਨੇ ਆਪਣੇ ਪਿਤਾ ਨੂੰ ਫੋਨ ‘ਤੇ ਸੂਚਨਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨਸ਼ੇ ਦੇ ਆਦੀ ਸਨ ਤੇ ਦੋਵਾਂ ਵਿਚਾਲੇ ਫਰਿੱਜ ਵੇਚਣ ਨੂੰ ਲੈ ਕੇ ਝਗੜਾ ਹੋਇਆ ਸੀ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਡੀ.ਐਸ.ਪੀ ਭੁਲੱਥ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਤਲ ਦੇ ਦੋਸ਼ੀ ਖ਼ਿਲਾਫ਼ ਧਾਰਾ 302 ਅਤੇ 201 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਅਜੀਤ ਸਿੰਘ ਨਾਂ ਦਾ ਵਿਅਕਤੀ ਨਡਾਲਾ ਦੀ ਹਿੰਮਤ ਸਿੰਘ ਕਾਲੋਨੀ ਵਿੱਚ ਰਹਿੰਦਾ ਹੈ। ਉਸ ਦੇ ਦੋ ਲੜਕੇ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਜਿਨ੍ਹਾਂ ਵਿੱਚੋਂ ਇੱਕ ਦਾ ਕਤਲ ਹੋ ਗਿਆ ਸੀ। ਉਨ੍ਹਾਂ ਦਾ ਪਿਤਾ ਅਜੀਤ ਸਿੰਘ ਜੀਰਕਪੁਰ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਦਾ ਹੈ। ਦੋਵੇਂ ਭਰਾ ਕੁਲਵਿੰਦਰ ਸਿੰਘ (26 ਸਾਲ) ਅਤੇ ਸੁਖਵਿੰਦਰ ਸਿੰਘ (22 ਸਾਲ) ਨਸ਼ੇ ਦੇ ਆਦੀ ਸਨ। ਆਪਣੇ ਨਸ਼ੇ ਦੀ ਪੂਰਤੀ ਲਈ ਦੋਵਾਂ ਨੇ ਹੌਲੀ-ਹੌਲੀ ਘਰ ਦਾ ਸਾਰਾ ਸਮਾਨ ਵੇਚ ਦਿੱਤਾ।
ਇਹ ਵੀ ਪੜ੍ਹੋ : ਰੈਲੀ ਦੌਰਾਨ ਸਾਊਂਡ ਸਿਸਟਮ ਹੋਇਆ ਖ਼ਰਾਬ, CM ਮਾਨ ਨੇ ਖੁਦ ਗਾਇਆ ਰਾਸ਼ਟਰੀ ਗੀਤ, ਵੇਖੋ ਵੀਡੀਓ
ਇਸ ਮਗਰੋਂ ਅਜੀਤ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਥਾਣਾ ਸੁਭਾਨਪੁਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੁਖਵਿੰਦਰ ਸਿੰਘ ਦੀ ਲਾਸ਼ ਘਰ ਦੇ ਬਾਕਸ ਬੈੱਡ ਤੋਂ ਬਰਾਮਦ ਕੀਤੀ। ਡੀਐਸਪੀ ਸੁਰਿੰਦਰਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਦੋਸ਼ੀ ਦਾ ਮੋਬਾਈਲ ਵੀ ਬੰਦ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਜੀਤ ਸਿੰਘ ਦੇ ਬਿਆਨਾਂ ‘ਤੇ ਦੋਸ਼ੀ ਕੁਲਵਿੰਦਰ ਸਿੰਘ ਖਿਲਾਫ ਧਾਰਾ 302, 201 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: