ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਬਜ਼ੁਰਗ ਮਾਪਿਆਂ ਨੂੰ ਗੁਜ਼ਾਰਾ ਭੱਤਾ ਦੇਣ ਦਾ ਮਤਲਬ ਇਹ ਨਹੀਂ ਹੈ ਕਿ ਬਜ਼ੁਰਗ ਮਾਪੇ ਆਪਣੇ ਬੱਚਿਆਂ ਨੂੰ ਜਾਇਦਾਦ ਤੋਂ ਬੇਦਖ਼ਲ ਨਹੀਂ ਕਰ ਸਕਦੇ।
ਹਾਈ ਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਹੁਸ਼ਿਆਰਪੁਰ ਦੀ 90 ਸਾਲਾ ਵਿਧਵਾ ਗੁਰਦੇਵ ਕੌਰ ਦੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਇਹ ਹੁਕਮ ਦਿੱਤੇ ਹਨ। ਗੁਰਦੇਵ ਕੌਰ ਨੂੰ ਉਸ ਦੇ ਹੀ ਪੁੱਤਰ ਨੇ ਘਰੋਂ ਕੱਢ ਦਿੱਤਾ ਸੀ।
ਜਸਟਿਸ ਬਹਿਲ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਉਹ ਸਬੰਧਤ ਮਕਾਨ ਦਾ ਕਬਜ਼ਾ ਲੈਣ ਲਈ ਐਸਐਸਪੀ ਦੀ ਮਦਦ ਲੈਣ ਅਤੇ ਇਸ ਵਿੱਚ ਰੁਕਾਵਟ ਪਾਉਣ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ। ਐਸਐਸਪੀ ਨੂੰ ਵੀ ਗੁਰਦੇਵ ਕੌਰ ਦੀ ਪੂਰੀ ਮਦਦ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਮੌ.ਤ ਦੀ ਸਜ਼ਾ ਹੋਣ ‘ਤੇ ਭੁੱਬਾਂ ਮਾਰ ਰੋਈ ਦਿਲਰੋਜ਼ ਦੀ ਕਾਤ.ਲ, ਜੱਜ ਨੂੰ ਕਹਿੰਦੀ-‘ਮੇਰੇ ਵੀ 2 ਬੱਚੇ…’
ਇਸ ਮਾਮਲੇ ਵਿੱਚ ਗੁਰਦੇਵ ਕੌਰ ਨੇ ਹਾਈ ਕੋਰਟ ਵਿੱਚ ਪਹੁੰਚ ਕਰਕੇ ਮੰਗ ਕੀਤੀ ਸੀ ਕਿ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਵੱਲੋਂ 23 ਅਗਸਤ 2018 ਨੂੰ ਦਿੱਤੇ ਅੰਤਿਮ ਹੁਕਮਾਂ ਮੁਤਾਬਕ ਉਸ ਦੇ ਰਿਹਾਇਸ਼ੀ ਮਕਾਨ ਦਾ ਕਬਜ਼ਾ ਰੱਖ-ਰਖਾਅ ਦੇ ਬਕਾਏ ਸਮੇਤ ਉਸ ਨੂੰ ਸੌਂਪਣ ਦੀਆਂ ਹਦਾਇਤਾਂ ਦਿੱਤੀਆਂ ਜਾਣ। ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨਜ਼ ਦੇ ਰੱਖ-ਰਖਾਅ ਅਤੇ ਭਲਾਈ ਐਕਟ ਤਹਿਤ ਡੀ.ਐਮ ਹੁਸ਼ਿਆਰਪੁਰ ਵੱਲੋਂ ਪਾਸ ਕੀਤੇ ਉਕਤ ਫੈਸਲੇ ਨੂੰ ਉਨ੍ਹਾਂ ਦੇ ਪੁੱਤਰ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਨੂੰ 5 ਅਪ੍ਰੈਲ, 2022 ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਦੇ ਬਾਵਜੂਦ ਪਟੀਸ਼ਨਕਰਤਾ ਨੂੰ ਉਸ ਦੇ ਲੜਕੇ ਵੱਲੋਂ ਨਜਾਇਜ਼ ਤੌਰ ’ਤੇ ਬਣੇ ਰਿਹਾਇਸ਼ੀ ਮਕਾਨ ਦਾ ਕਬਜ਼ਾ ਨਹੀਂ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: