ਭਾਜਪਾ ਨੇ ਅੱਜ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਕਈ ਅਜਿਹੇ ਨੇਤਾਵਾਂ ਦੇ ਨਾਂ ਸ਼ਾਮਲ ਹਨ ਜੋ ਹਾਲ ਹੀ ਵਿੱਚ ਦੂਜੀਆਂ ਪਾਰਟੀਆਂ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਹਨ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਸ ਕਮੇਟੀ ਦਾ ਐਲਾਨ ਕੀਤਾ ਹੈ। ਰਾਜਨਾਥ ਸਿੰਘ ਇਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਹਨ ਅਤੇ ਨਿਰਮਲਾ ਸੀਤਾਰਮਨ ਨੂੰ ਕਨਵੀਨਰ ਬਣਾਇਆ ਗਿਆ ਹੈ।
ਇਸ ਕਮੇਟੀ ਵਿੱਚ ਵੱਖ-ਵੱਖ ਰਾਜਾਂ ਦੇ 27 ਮੈਂਬਰ ਸ਼ਾਮਲ ਹਨ। ਮਹਾਰਾਸ਼ਟਰ ਤੋਂ ਪਿਊਸ਼ ਗੋਇਲ ਨੂੰ ਕੋ-ਕਨਵੀਨਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਵਿੱਚ ਅਰਜੁਨ ਮੁੰਡਾ, ਭੂਪੇਂਦਰ ਯਾਦਵ, ਅਰਜੁਨਰਾਮ ਮੇਘਵਾਲ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ :ਚੰਡੀਗੜ੍ਹ PGI ਦੇ ਆਪ੍ਰੇਸ਼ਨ ਥੀਏਟਰ ‘ਚ ਲੱਗੀ ਅੱ.ਗ, ਹਾ.ਦਸੇ ਵੇਲੇ ਮਰੀਜ਼ ਦਾ ਚੱਲ ਰਿਹਾ ਸੀ ਆਪ੍ਰੇਸ਼ਨ
ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਕੇਂਦਰੀ ਮੰਤਰੀ ਏ ਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਨੂੰ ਵੀ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਰਵੀਸ਼ੰਕਰ ਪ੍ਰਸਾਦ ਅਤੇ ਸੁਸ਼ੀਲ ਮੋਦੀ ਨੂੰ ਬਿਹਾਰ ਤੋਂ ਮੈਂਬਰ ਬਣਾਇਆ ਗਿਆ। ਇਸ ਦੇ ਨਾਲ ਹੀ ਓਪੀ ਧਨਖੜ ਅਤੇ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: