ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਵਿੱਚ 12 ਰਾਜਾਂ ਦੀਆਂ 88 ਸੰਸਦੀ ਸੀਟਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਵੀਰਵਾਰ ਤੋਂ ਸ਼ੁਰੂ ਹੋ ਗਈ ਹੈ । 26 ਅਪ੍ਰੈਲ ਨੂੰ ਹੋਣ ਵਾਲੀਆਂ ਸੰਸਦੀ ਚੋਣਾਂ ਦੇ ਦੂਜੇ ਪੜਾਅ ਲਈ ਨੋਟੀਫਿਕੇਸ਼ਨ ਚੋਣ ਕਮਿਸ਼ਨ ਨੇ ਵੀਰਵਾਰ ਸਵੇਰੇ ਰਾਸ਼ਟਰਪਤੀ ਦੀ ਤਰਫੋਂ ਜਾਰੀ ਕੀਤਾ। ਇਸ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਹੈ।
ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਪ੍ਰੈਲ ਨੂੰ ਜੰਮੂ-ਕਸ਼ਮੀਰ ਨੂੰ ਛੱਡ ਕੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਹੋਵੇਗੀ। ਜੰਮੂ-ਕਸ਼ਮੀਰ ‘ਚ 6 ਅਪ੍ਰੈਲ ਨੂੰ ਜਾਂਚ ਹੋਵੇਗੀ। ਇਸ ਪੜਾਅ ਦੌਰਾਨ ਬਾਹਰੀ ਮਣੀਪੁਰ ਲੋਕ ਸਭਾ ਹਲਕੇ ਦੇ ਇੱਕ ਹਿੱਸੇ ਵਿੱਚ ਵੀ ਵੋਟਿੰਗ ਹੋਵੇਗੀ । 20 ਮਾਰਚ ਨੂੰ ਪਹਿਲੇ ਪੜਾਅ ਲਈ ਜਾਰੀ ਗਜ਼ਟ ਨੋਟੀਫਿਕੇਸ਼ਨ ਵਿੱਚ ਬਾਹਰੀ ਮਣੀਪੁਰ ਹਲਕੇ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਸ਼ਾਮਲ ਕੀਤਾ ਗਿਆ ਸੀ। ਬਾਹਰੀ ਮਨੀਪੁਰ ਲੋਕ ਸਭਾ ਹਲਕੇ ਦੇ 15 ਵਿਧਾਨ ਸਭਾ ਹਲਕਿਆਂ ਲਈ ਪਹਿਲੇ ਪੜਾਅ ਵਿੱਚ 19 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਹਲਕੇ ਦੇ 13 ਵਿਧਾਨ ਸਭਾ ਹਲਕਿਆਂ ਵਿੱਚ 26 ਅਪ੍ਰੈਲ ਨੂੰ ਵੋਟਾਂ ਪੈਣਗੀਆਂ।
ਦੂਜੇ ਪੜਾਅ ਵਿੱਚ ਜਿਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਅਸਾਮ, ਬਿਹਾਰ, ਛੱਤੀਸਗੜ੍ਹ, ਜੰਮੂ-ਕਸ਼ਮੀਰ, ਕਰਨਾਟਕ, ਕੇਰਲ, ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਤ੍ਰਿਪੁਰਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਤੋਂ ਇਲਾਵਾ ਬਾਹਰੀ ਮਣੀਪੁਰ ਦਾ ਇੱਕ ਹਿੱਸਾ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .