ਫ਼ਿਰੋਜ਼ਪੁਰ ‘ਚ ਸਰਕਾਰੀ ਸਕੂਲਾਂ ਦੀ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੁਰੂਹਰਸਹਾਏ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਲੇਖਾ ਵਿਭਾਗ ਦਾ ਇੱਕ ਕਲਰਕ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਦਾ ਸੀ।
ਪੁਲਿਸ ਮੁਤਾਬਕ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੇਖਾ ਵਿਭਾਗ ਦੇ ਕਰਮਚਾਰੀ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ।
ਇਹ ਵੀ ਪੜ੍ਹੋ : ‘101 ਫੀਸਦੀ ਮੋਦੀ ਤੀਜੀ ਵਾਰ ਬਣਨਗੇ PM’- BJP ਦੀ ਜਿੱਤ ‘ਤੇ ਬੋਲੇ ਰਾਮਦਾਸ ਅਠਾਵਲੇ
ਸਕੂਲਾਂ ਵਿੱਚ ਗਰਾਂਟਾਂ ਨਹੀਂ ਵੰਡੀਆਂ ਗਈਆਂ ਅਤੇ ਅਜਿਹਾ ਕਰਕੇ 1 ਕਰੋੜ 51 ਲੱਖ ਰੁਪਏ ਦਾ ਗਬਨ ਕੀਤਾ ਗਿਆ। ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿੱਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ : –