ਜਲੰਧਰ ਦੇ ਸ਼ਾਹਕੋਟ ਨੇੜੇ ਦਿਹਾਤ ਪੁਲਿਸ ਵੱਲੋਂ ਇੱਕ ਐਨਕਾਊਂਟਰ ਕੀਤਾ ਗਿਆ ਹੈ। ਛਾਪੇਮਾਰੀ ਕਰਨ ਆਈ ਪੁਲਿਸ ਪਾਰਟੀ ‘ਤੇ ਨਸ਼ਾ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉਥੋਂ ਫ਼ਰਾਰ ਹੋ ਗਏ। ਇਸ ’ਤੇ ਦਿਹਾਤੀ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਘਟਨਾ ਦੌਰਾਨ ਇਕ ਤਸਕਰ ਨੂੰ ਗੋਲੀ ਲੱਗੀ ਹੈ।
ਜਲੰਧਰ ਦਿਹਾਤ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਵੀਰਵਾਰ ਦੁਪਹਿਰ ਨੂੰ ਹੋਇਆ। ਦੋਸ਼ੀਆਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਚੱਲਦੀ ਕਾਰ ’ਚੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਐਨਕਾਊਂਟਰ ਦੀ ਪੁਸ਼ਟੀ ਕੀਤੀ ਹੈ। ਜ਼ਖ਼ਮੀ ਦੋਸ਼ੀ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਮੁਕਤਸਰ ‘ਚ ਰਿਸ਼ਤੇ ਹੋਏ ਤਾਰ-ਤਾਰ, iPhone ਲਈ ਭਤੀਜੇ ਨੇ ਮਾ.ਰ ਮੁਕਾਇਆ ਤਾਇਆ
ਪਤਾ ਲੱਗਾ ਹੈ ਕਿ ਪੁਲਿਸ ਨੇ ਕਾਫੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਦਿਹਾਤ ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਕੁੱਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਹੋਏ ਹਨ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਥਾਣੇ ਲਿਜਾਇਆ ਗਿਆ ਹੈ। ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ- ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: