ਗਾਇਕ ਭੁਪਿੰਦਰ ਬੱਬਲ ਨੇ ਐਤਵਾਰ ਨੂੰ 69ਵੇਂ ਫਿਲਮਫੇਅਰ ਅਵਾਰਡ ਸਮਾਰੋਹ ਵਿੱਚ ਫਿਲਮ ‘ਐਨੀਮਲ’ ਦੇ ਗੀਤ ‘ਅਰਜਨ ਵੈਲੀ’ ਲਈ ਸਰਵੋਤਮ ਪਲੇਬੈਕ ਗਾਇਕ (ਪੁਰਸ਼) ਦਾ ਪੁਰਸਕਾਰ ਜਿੱਤਿਆ। ਇਸ ਸਾਲ ਦਾ ਸ਼ਾਨਦਾਰ ਪੁਰਸਕਾਰ ਸਮਾਰੋਹ ਗਾਂਧੀਨਗਰ, ਗੁਜਰਾਤ ਵਿੱਚ ਆਯੋਜਿਤ ਕੀਤਾ ਗਿਆ । ਬੱਬਲ ਵੱਲੋਂ ਗਾਇਆ ਅਤੇ ਲਿਖਿਆ ਗਿਆ ਇਹ ਗੀਤ ਮਨਨ ਭਾਰਦਵਾਜ ਵੱਲੋਂ ਤਿਆਰ ਕੀਤਾ ਗਿਆ ਹੈ ।

69th Filmfare Awards
ਇਸ ਤੋਂ ਇਲਾਵਾ ‘ਐਨੀਮਲ’ ਨੇ ‘ਬੈਸਟ ਮਿਊਜ਼ਿਕ ਐਲਬਮ’ ਦਾ ਅਵਾਰਡ ਵੀ ਜਿੱਤਿਆ । ਰਣਬੀਰ ਕਪੂਰ ਅਤੇ ਬੌਬੀ ਦਿਓਲ ਦੀ ਐਕਸ਼ਨ ਥ੍ਰਿਲਰ ਫਿਲਮ ‘ਐਨੀਮਲ’ ਦਾ ਦਮਦਾਰ ਟ੍ਰੈਕ ਸੋਸ਼ਲ ਮੀਡੀਆ ‘ਤੇ ਸਨਸਨੀ ਬਣ ਗਿਆ ਹੈ ਅਤੇ ਇਸਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ।
ਇਹ ਵੀ ਪੜ੍ਹੋ: ਜਲੰਧਰ ਦੀ ਰਹਿਣ ਵਾਲੀ ਸੋਨਾਲੀ ਕੌਲ ਬਣੀ ਜੱਜ, ਆਪਣੇ ਪੂਰੇ ਪਰਿਵਾਰ ਦਾ ਨਾਂ ਕੀਤਾ ਰੌਸ਼ਨ
ਫਿਲਮ ਨੂੰ 19 ਸ਼੍ਰੇਣੀਆਂ ਵਿੱਚ ਨਾਮਜ਼ਦ ਕੀਤਾ ਗਿਆ ਹੈ, ਜਿਸ ਵਿੱਚ ਸਰਵੋਤਮ ਫਿਲਮ, ਸਰਵੋਤਮ ਨਿਰਦੇਸ਼ਕ ਅਤੇ ਸਰਵੋਤਮ ਅਦਾਕਾਰ ਸ਼ਾਮਲ ਹਨ। ਸੰਦੀਪ ਰੈੱਡੀ ਵਾਂਗਾ ਦੁਆਰਾ ਨਿਰਦੇਸ਼ਤ ‘ਐਨੀਮਲ’ 2023 ਦੀ ਸਭ ਤੋਂ ਵੱਡੀ ਬਲਾਕਬਸਟਰ ਫਿਲਮ ਸੀ। ਹਾਲਾਂਕਿ, ਕੁਝ ਕਥਿਤ ਚਿੱਤਰਣ ਲਈ ਇਸ ਦੀ ਆਲੋਚਨਾ ਵੀ ਕੀਤੀ ਗਈ ਸੀ। ਦੱਸ ਦੇਈਏ ਕਿ ਫਿਲਮ ਵਿੱਚ ਰਣਬੀਰ ਕਪੂਰ, ਅਨਿਲ ਕਪੂਰ, ਰਸ਼ਮਿਕਾ ਮੰਦਾਨਾ, ਅਨਿਲ ਕਪੂਰ ਅਤੇ ਬੌਬੀ ਦਿਓਲ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਸਨ । ਇਸ ਫਿਲਮ ਨੇ ਬਾਕਸ ਆਫਿਸ ‘ਤੇ 800 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ।
ਵੀਡੀਓ ਲਈ ਕਲਿੱਕ ਕਰੋ –