Aaradhya Bachchan petition hearing: ਅਮਿਤਾਭ ਬੱਚਨ ਦੀ ਪੋਤੀ ਅਤੇ ਅਭਿਸ਼ੇਕ ਅਤੇ ਐਸ਼ਵਰਿਆ ਦੀ ਧੀ ਆਰਾਧਿਆ ਬੱਚਨ ਦੀ ਤਰਫੋਂ ਦਿੱਲੀ ਹਾਈ ਕੋਰਟ ਵਿੱਚ 2 ਯੂਟਿਊਬ ਚੈਨਲਾਂ ਅਤੇ ਇੱਕ ਵੈਬਸਾਈਟ ਦੇ ਖਿਲਾਫ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈਕੋਰਟ ਨੇ ਅੱਜ ਕਿਹਾ ਕਿ ਸੋਸ਼ਲ ਮੀਡੀਆ ‘ਤੇ ਕਿਸੇ ਵੀ ਵਿਅਕਤੀ ਖਾਸ ਕਰਕੇ ਬੱਚਿਆਂ ਦੀ ਅਕਸ ਖਰਾਬ ਕਰਨਾ ਗੰਭੀਰ ਮਾਮਲਾ ਹੈ।
ਅਦਾਲਤ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਭਵਿੱਖ ਵਿੱਚ ਵੀ ਅਜਿਹੀਆਂ ਝੂਠੀਆਂ ਖ਼ਬਰਾਂ ਸਾਂਝੀਆਂ ਨਾ ਕੀਤੀਆਂ ਜਾਣ। ਅਦਾਲਤ ਨੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਅਜਿਹੇ ਮਾਮਲਿਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਕਿ ਅਜਿਹੀ ਜਾਣਕਾਰੀ ਉੱਥੇ ਨਾ ਪਹੁੰਚੇ, ਜਿਸ ਨਾਲ ਕਿਸੇ ਦੀ ਛਵੀ ਨੂੰ ਨੁਕਸਾਨ ਪਹੁੰਚਦਾ ਹੋਵੇ। ਅਦਾਲਤ ਨੇ ਅਜਿਹੇ ਸਾਰੇ ਵੀਡੀਓਜ਼ ਅਤੇ ਸੂਚਨਾਵਾਂ ਦੇ ਪ੍ਰਸਾਰਣ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਯੂਟਿਊਬ ਚੈਨਲਾਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ। ਇੰਨਾ ਹੀ ਨਹੀਂ, ਅਦਾਲਤ ਨੇ ਪਟੀਸ਼ਨ ‘ਚ ਧਿਰ ਬਣਾਏ ਗਏ ਗੂਗਲ ਅਤੇ ਯੂਟਿਊਬ ਦੇ ਸਾਰੇ ਪਲੇਟਫਾਰਮਾਂ ਨੂੰ ਤਲਬ ਕੀਤਾ ਅਤੇ ਪੁੱਛਿਆ ਕਿ ਕੀ ਉਨ੍ਹਾਂ ਨੇ ਆਈ.ਟੀ ਨਿਯਮਾਂ ‘ਚ ਸੋਧ ਮੁਤਾਬਕ ਆਪਣੀ ਨੀਤੀ ‘ਚ ਬਦਲਾਅ ਕੀਤਾ ਹੈ, ਯੂਟਿਊਬ ਵੀਡੀਓ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਹਰ ਬੱਚੇ ਨੂੰ ਇੱਜ਼ਤ ਨਾਲ ਜੀਣ ਦਾ ਅਧਿਕਾਰ ਹੈ ਅਤੇ ਅਜਿਹੀਆਂ ਫਰਜ਼ੀ ਖਬਰਾਂ ਨੂੰ ਰੋਕਣਾ ਪਲੇਟਫਾਰਮ ਦੀ ਜ਼ਿੰਮੇਵਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਤੁਹਾਨੂੰ ਦੱਸ ਦੇਈਏ ਕਿ ਐਸ਼ਵਰਿਆ ਰਾਏ ਬੱਚਨ ਅਤੇ ਅਭਿਸ਼ੇਕ ਬੱਚਨ ਦੀ 11 ਸਾਲ ਦੀ ਧੀ ਨੇ ਆਪਣੀ ਸਿਹਤ ਨੂੰ ਲੈ ਕੇ ‘ਫੇਕ ਨਿਊਜ਼’ ਦੀ ਰਿਪੋਰਟ ਕਰਨ ਲਈ ਯੂਟਿਊਬ ਟੈਬਲਾਇਡ ਦੇ ਖਿਲਾਫ ਬੁੱਧਵਾਰ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦਰਅਸਲ, ਆਰਾਧਿਆ ਬੱਚਨ ਦੀ ਤਰਫੋਂ ਦਾਇਰ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਬਾਰੇ ‘ਚ ਸਾਰੀਆਂ ਗੁੰਮਰਾਹਕੁੰਨ ਜਾਣਕਾਰੀਆਂ ਅਤੇ ਖਬਰਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਹੈ।