jacqueline Money Laundering Case: 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ਦੀ ਦੋਸ਼ੀ ਜੈਕਲੀਨ ਫਰਨਾਂਡੀਜ਼ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਕਾਰਾ ਨੇ 27 ਜਨਵਰੀ ਤੋਂ 30 ਜਨਵਰੀ ਦਰਮਿਆਨ ਦੁਬਈ ਜਾਣ ਲਈ ਨਵੀਂ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਅਦਾਕਾਰਾ ਨੇ ਦਿੱਲੀ ਦੀ ਅਦਾਲਤ ਵਿੱਚ ਦਾਇਰ ਆਪਣੀ ਅਰਜ਼ੀ ਵਿੱਚ ਕਿਹਾ ਸੀ ਕਿ ਉਸ ਨੂੰ ਦੁਬਈ ਵਿੱਚ ਪੈਪਸੀਕੋ ਇੰਡੀਆ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਸ ਨੂੰ 29 ਜਨਵਰੀ ਨੂੰ ਹੋਣ ਵਾਲੇ ਸਮਾਰੋਹ ਵਿੱਚ ਸਟਾਰ ਪਰਫਾਰਮਰ ਵਜੋਂ ਬੁਲਾਇਆ ਗਿਆ ਹੈ।
ਦੱਸ ਦੇਈਏ ਕਿ ਅਦਾਕਾਰਾ 200 ਕਰੋੜ ਰੁਪਏ ਦੇ ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀਆਂ ‘ਚੋਂ ਇਕ ਹੈ। ਉਸ ਨੂੰ 15 ਨਵੰਬਰ 2022 ਨੂੰ ਇਸ ਕੇਸ ਵਿੱਚ ਨਿਯਮਤ ਜ਼ਮਾਨਤ ਦਿੱਤੀ ਗਈ ਸੀ। ਜੈਕਲੀਨ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। 200 ਕਰੋੜ ਦੇ ਸੁਕੇਸ਼ ਚੰਦਰਸ਼ੇਖਰ ਮਾਮਲੇ ਦੀ ਸੁਣਵਾਈ ਪਟਿਆਲਾ ਹਾਊਸ ਕੋਰਟ ਨੇ 23 ਜਨਵਰੀ ਨੂੰ ਮੁਲਤਵੀ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜੈਕਲੀਨ 18 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਈ ਸੀ। ਇਸ ਦੌਰਾਨ ਉਸ ਨੇ ਸੁਕੇਸ਼ ‘ਤੇ 200 ਕਰੋੜ ਦੀ ਮਨੀ ਲਾਂਡਰਿੰਗ ਦੇ ਗੰਭੀਰ ਦੋਸ਼ ਲਾਏ ਸਨ। ਅਦਾਕਾਰਾ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਸੁਕੇਸ਼ ਨੇ ਉਸ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਅਤੇ ਉਸ ਦੀ ਜ਼ਿੰਦਗੀ ਨੂੰ ਨਰਕ ਬਣਾ ਦਿੱਤਾ ਅਤੇ ਉਸ ਦਾ ਕਰੀਅਰ ਵੀ ਬਰਬਾਦ ਕਰ ਦਿੱਤਾ। ਰਿਪੋਰਟਾਂ ਦੇ ਅਨੁਸਾਰ, ਜੈਕਲੀਨ ਨੇ ਦਾਅਵਾ ਕੀਤਾ ਸੀ ਕਿ ਸੁਕੇਸ਼ ਨੇ ਖੁਦ ਨੂੰ ਸਨ ਟੀਵੀ ਦੇ ਮਾਲਕ ਵਜੋਂ ਪੇਸ਼ ਕੀਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਉਹ ਤਾਮਿਲਨਾਡੂ ਦੀ ਮਰਹੂਮ ਸੀਐਮ ਜੈਲਲਿਤਾ ਦਾ ਰਿਸ਼ਤੇਦਾਰ ਹੈ।