Actress Neeru Bajwa dancing with her husband : ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਮੁੜ ਤੋਂ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੇਰੇ ਪਤੀ ਨਾਲ ਚੱਲਦਾ ਰਹਿਣ ਦੀ ਕੋਸ਼ਿਸ਼ ਚੱਲਦੀ ਰਹਿੰਦੀ ਹੈ। ਨਿਰਵਿਘਨ ਆਪ੍ਰੇਟਰ, ਅਸੀਂ ਸਭ ਨੂੰ ਕਵਰ ਕਰਦੇ ਹਾਂ’ ।
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਜੈਜ਼ੀ ਬੀ ਨੂੰ ਵੀ ਟੈਗ ਕੀਤਾ ਹੈ ।ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਈ ਵੀਡੀਓਜ਼ ਸਾਂਝੇ ਕੀਤੇ ਹਨ ।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਕਾਫੀ ਪਸੰਦ ਕੀਤਾ ਗਿਆ ਹੈ । ਜਲਦ ਹੀ ਉਹ ਸਤਿੰਦਰ ਸਰਤਾਜ ਦੇ ਨਾਲ ਕਲੀ ਜੋਟਾ ਫ਼ਿਲਮ ‘ਚ ਨਜ਼ਰ ਆਉਣਗੇ । ਜਿਸ ਦੀ ਅਨਾਊਂਸਮੈਂਟ ਉਨ੍ਹਾਂ ਨੇ ਬੀਤੇ ਦਿਨੀਂ ਕੀਤੀ ਸੀ।
![Actress Neeru Bajwa dancing with her husband](https://dailypost.in/wp-content/uploads/2021/03/neeru-72-.jpg)
ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਕਾਰਾ ਹੈ। ਉਸਨੇ ਬਹੁਤ ਸਾਰੀਆਂ ਪੰਜਾਬੀ ਫਿਲਮ ਦੇ ਵਿੱਚ ਕੰਮ ਕੀਤਾ ਹੋਇਆ ਹੈ। ਨੀਰੂ ਬਾਜਵਾ ਅਕਸਰ ਹੀ ਆਪਣੇ ਸੋਸ਼ਲ ਮੀਡੀਆ ਤੇ ਕਾਫੀ ਅਕਟਿਵਸ ਰਹਿੰਦੀ ਹੈ ਤੇ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਬਹੁਤ ਹੀ ਮਸ਼ਹੂਰ ਅਦਕਾਰਾ ਹੈ ਜਿਸ ਦਾ ਚੇਹਰਾ ਅਕਸਰ ਪ੍ਰਸ਼ੰਸਕਾਂ ਵਲੋਂ ਕਈ ਫਿਲਮ ਦੇ ਵਿੱਚ ਦੇਖਿਆ ਗਿਆ ਹੈ ਤੇ ਉਸ ਦੀ ਅਦਾਕਾਰੀ ਨੂੰ ਵੀ ਬਹੁਤ ਪਸੰਦ ਕੀਤਾ ਗਿਆ ਹੈ।