Amrit Maan Song Moosewala: ਪੰਜਾਬੀ ਅਦਾਕਾਰ ਅੰਮ੍ਰਿਤ ਮਾਨ ਨੇ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਮਾਰੇ ਗਏ ਆਪਣੇ ਸਵਰਗੀ ਦੋਸਤ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਵਜੋਂ ਇੱਕ ਗੀਤ ‘ਹਾਜੇ ਮੁੱਕਿਆ ਨੀ’ ਦਾ ਐਲਾਨ ਕੀਤਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਹਾਲੇ ਤੱਕ ਗ਼ਮਜ਼ਦਾ ਹੈ।
ਖਾਸ ਕਰਕੇ ਉਨ੍ਹਾਂ ਲੋਕਾਂ `ਤੇ ਮੂਸੇਵਾਲਾ ਦੀ ਮੌਤ ਦਾ ਡੂੰਘਾ ਅਸਰ ਪਿਆ ਹੈ, ਜਿਹੜੇ ਉਨ੍ਹਾਂ ਦੇ ਬੇਹੱਦ ਕਰੀਬ ਸੀ। ਇਨ੍ਹਾਂ ਵਿੱਚੋਂ ਇੱਕ ਨਾਂ ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਵੀ ਹੈ। ਅੰਮ੍ਰਿਤ ਮਾਨ ਨੇ ਆਪਣੀ ਸਨੈਪਚੈਟ ‘ਤੇ ਲੈ ਕੇ ਗੀਤ ਦੀਆਂ ਕੁਝ ਲਾਈਨਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਕਿਹਾ ਗਿਆ ਸੀ ਕਿ ਸਿੱਧੂ ਮੂਸੇਵਾਲਾ ਕਿਸੇ ਦਿਨ ਦੁਬਾਰਾ ਜਨਮ ਲਵੇਗਾ। ਸਿੱਧੂ ਨੂੰ ਦਿਹਾਂਤ ਹੋਏ ਦੋ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਆਪਣੇ ਦਿਲਾਂ ਵਿੱਚ ਜ਼ਿੰਦਾ ਰੱਖਿਆ ਹੋਇਆ ਹੈ। ਇਹ ਤਾਂ ਸਭ ਜਾਣਦੇ ਹਨ ਕਿ ਅੰਮ੍ਰਿਤ ਮਾਨ ਤੇ ਸਿੱਧੂ ਮੂਸੇਵਾਲਾ ਜਿਗਰੀ ਦੋਸਤ ਸਨ।
ਵੀਡੀਓ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਲਿਖਿਆ ਇਸ ਗੀਤ ਦੇ ਬੋਲ ਬੇਹੱਦ ਭਾਵੁਕ ਹਨ। ਇਸ ਗੀਤ ਦੀਆਂ ਲਾਈਨਾਂ ਦੁਆਰਾ ਅੰਮ੍ਰਿਤ ਮਾਨ ਇਹ ਕਹਿਣਾ ਚਾਹੁੰਦੇ ਹਨ ਕਿ ਮੂਸੇਵਾਲਾ ਮੁੜ ਪਰਤੇਗਾ। ਫ਼ਿਰ ਤੋਂ ਰਿਕਾਰਡ ਟੁੱਟਣਗੇ, ਫ਼ਿਰ ਤੋਂ ਗੀਤ ਆਉਣਗੇ, ਜੋ ਵਿਰੋਧੀਆਂ ਦੇ ਕਾਲਜੇ ਫੂਕਣਗੇ। ਇਸ ਗੀਤ ਨੂੰ ਲੋਕ ਬਹੁਤ ਪਿਆਰ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇ ਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਆਪਣੇ ਦੋ ਦੋਸਤਾਂ ਨਾਲ ਜੀਪ ‘ਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਕੁਝ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਰੋਕ ਕੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ।