Anmol Gagan Maan Support Farmers : ਪਿਛਲੇ ਕੁੱਝ ਦਿਨਾਂ ਤੋਂ ਜੋ ਇਹ ਕੇਂਦਰ ਵੱਲੋ ਪਾਸ ਕੀਤੇ ਗਏ ਬਿਲਾਂ ਕਰਕੇ ਕਿਸਾਨ ਲਗਾਤਾਰ ਅੰਦੋਲਨ ਤੇ ਹਨ । ਇਸ ਵਿਚ ਬਹੁਤ ਸਾਰੇ ਆਮ ਲੋਕਾ ਦੇ ਨਾਲ – ਨਾਲ ਪੰਜਾਬੀ ਕਲਾਕਾਰ ਤੇ ਅਦਾਕਾਰ ਵੀ ਕਿਸਾਨਾਂ ਦੇ ਸਮਰਥਨ ਦੇ ਵਿਚ ਹਨ । ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਜੋ ਕਿ ਏਨੀਂ ਦਿਨੀਂ ਕਿਸਾਨਾਂ ਦੇ ਅੰਦੋਲਨ ਚ ਵੱਧ ਚੜ ਕੇ ਹਿੱਸਾ ਲੈ ਰਹੇ ਨੇ । ਉਹ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਵੀ ਕਿਸਾਨਾਂ ਦੀ ਆਵਾਜ਼ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੀ ਕੋਸ਼ਿਸ ਕਰ ਰਹੇ ਨੇ ।
ਅਨਮੋਲ ਗਗਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ 1 ਮਿੰਟ 50 ਸੈਕਿੰਡ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ਚ ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਨੇਤਾਵਾਂ ਦੀਆਂ ਮਾਰੂ ਨੀਤੀਆਂ ਦੀ ਗੱਲ ਕੀਤੀ ਹੈ ਤੇ ਨਾਲ ਹੀ ਕਿਸਾਨਾਂ ਤੇ ਦੇਸ਼ ਦੇ ਦਰਦ ਨੂੰ ਬਿਨਾ ਕੀਤਾ ਹੈ । ਉਨ੍ਹਾਂ ਨੇ ਆਜ਼ਾਦੀ ਦੇ ਖਾਤਿਰ ਸ਼ਹੀਦ ਹੋਏ ਭਗਤ ਸਿੰਘ ਨੂੰ ਵੀ ਯਾਦ ਕੀਤਾ ਹੈ ।
ਇਸ ਗੀਤ ਦਾ ਨਾਂਅ ਚਿੜੀ ਸੋਨੇ ਦੀ (Chidi Sone Di) ਹੈ । ਇਸ ਗੀਤ ਦੇ ਬੋਲ Jagga Bhikhi ਨੇ ਲਿਖਿਆ ਹੈ । ਇਸ ਵੀਡੀਓ ਨੂੰ ਇੰਸਟਾਗ੍ਰਾਮ ਅਕਾਉਂਟ ਉੱਤੇ ਵੱਡੀ ਗਿਣਤੀ ‘ਚ ਲੋਕ ਇਸ ਨੂੰ ਦੇਖ ਚੁੱਕੇ ਨੇ । ਦੱਸ ਦਈਏ ਕਿਸਾਨ ਪਿਛਲੇ 21 ਦਿਨਾਂ ਤੋਂ ਆਪਣੀ ਮੰਗਾਂ ਦੇ ਲਈ ਦਿੱਲੀ ਦੀ ਸਰਹੱਦਾਂ ਉੱਤੇ ਬੈਠੇ ਹੋਏ ਨੇ । ਪਰ ਕੇਂਦਰ ਸਰਕਾਰ ਇਸ ਦਾ ਕੋਈ ਹੱਲ ਨਹੀਂ ਕੱਢ ਰਹੀ ਹੈ ।
ਦੇਖੋ ਵੀਡੀਓ : ਕਿਸਾਨਾਂ ਨੇ ਬਣਾਈ ਅਗਲੀ ਰਣਨੀਤੀ, ਸੁਣੋ ਹੁਣ ਤੱਕ ਦਾ ਸਭ ਤੋਂ ਵੱਡਾ Update Live