ਸਲਮਾਨ ਖਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੰਬਈ ਪੁਲਿਸ ਨੇ ਅਪ੍ਰੈਲ ਵਿਚ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਹੋਈ ਗੋਲੀਬਾਰੀ ਦੇ ਸਿਲਸਿਲੇ ਵਿਚ ਇਕ ਨਵਾਂ ਮਾਮਲਾ ਦਰਜ ਕੀਤਾ ਹੈ ਤੇ ਫਿਰ ਅਪਰਾਧਿਕ ਧਮਕੀ ਦੇ ਦੋਸ਼ ਵਿਚ ਰਾਜਸਥਾਨ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਸਥਾਨ ਦੇ ਬੂੰਦੀ ਵਾਸੀ ਬਨਵਾਰੀ ਲਾਲ ਲਟੂਰਲਾਲ ਗੁਰਜਰ (25) ਵਜੋਂ ਹੋਈ ਹੈ।
ਗੁਰਜਰ ਨੇ ਆਪਣੇ ਯੂਟਿਊਬ ਚੈਨਲ ‘ਤੇ ਇਕ ਵੀਡੀਓ ਅਪਲੋਡ ਕੀਤਾ ਸੀ ਜਿਸ ਵਿਚ ਕਿਹਾ ਸੀ ਕਿ ਮੈਂ ਸਲਮਾਨ ਖਾਨ ਨੂੰ ਮਾਰਨ ਜਾ ਰਿਹਾ ਹਾਂ ਕਿਉਂਕਿ ਉਸ ਨੇ ਅਜੇ ਤੱਕ ਮਾਫੀ ਨਹੀਂ ਮੰਗੀ ਹੈ। ਮੁਲਜ਼ਮ ਨੇ ਰਾਜਸਥਾਨ ਤੋਂ ਇਕ ਰਾਜਮਾਰਗ ‘ਤੇ ਵੀਡੀਓ ਬਣਾਇਆ ਤੇ ਉਸ ਨੂੰ ਆਪਣੇ ਚੈਨਲ ‘ਤੇ ਅਪਲੋਡ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਕ ਟੀਮ ਜਾਂਚ ਲਈ ਰਾਜਸਥਾਨ ਭੇਜੀ ਗਈ ਤੇ ਉਸ ਨੇ ਮੁਲਜ਼ਮ ਨੂੰ ਫੜ ਲਿਆ।
ਉਨ੍ਹਾਂ ਕਿਹਾ ਕਿ ਮੁੰਬਈ ਦੇ ਸਾਈਬਰ ਪੁਲਿਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਅਸੀਂ ਜਾਂਚ ਕਰ ਰਹੇ ਹਾਂ ਕਿ ਮੁਲਜ਼ਮ ਗੁਰਜਰ ਦਾ ਕੋਈ ਪਿਛਲਾ ਅਪਰਾਧਿਕ ਰਿਕਾਰਡ ਤਾਂ ਨਹੀਂ ਹੈ। ਉਸ ਨੂੰ ਭਾਰਤੀ ਦੰਡਾਵਲੀ ਦੀ ਧਾਰਾ 506 (2) ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਡਾ. ਓਬਰਾਏ ਸਿੰਘ ਦੇ ਯਤਨਾਂ ਸਦਕਾ ਨੌਜਵਾਨ ਦੀ ਦੇ/ਹ ਪਹੁੰਚੀ ਭਾਰਤ, 2 ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿ.ਤਕ
ਦੱਸ ਦੇਈਏ ਕਿ ਬਾਂਦ੍ਰਾ ਇਲਾਕੇ ਵਿਚ 14 ਅਪ੍ਰੈਲ ਨੂੰ ਸਵੇਰੇ ਸਲਮਾਨ ਖਾਨ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਲੋਕਾਂ ਨੇ ਕਈ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਵਿਚ ਕੁੱਲ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਇਕ ਅਨੁਜ ਥਾਪਨ ਨੇ ਇਕ ਮਈ ਨੂੰ ਪੁਲਿਸ ਹਿਰਾਸਤ ਵਿਚ ਖੁਦਕੁਸ਼ੀ ਕਰ ਲਈ ਸੀ।