ਕੈਨੇਡਾ ‘ਚ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੀ ਗਈ। ਹੁਣ ਗਾਇਕ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਸੁਰੱਖਿਅਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਘਟਨਾ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ ਹੈ।
ਏਪੀ ਢਿੱਲੋਂ ਇੱਕ ਮਸ਼ਹੂਰ ਅਤੇ ਪ੍ਰਸਿੱਧ ਪੰਜਾਬੀ ਗਾਇਕ ਹੈ। ਬੀਤੀ ਰਾਤ ਕੈਨੇਡਾ ‘ਚ ਉਸ ਦੇ ਘਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਗਾਇਕ ਢਿੱਲੋਂ ਦਾ ਘਰ ਵਿਕਟੋਰੀਆ ਆਈਲੈਂਡ, ਵੈਨਕੂਵਰ ਵਿੱਚ ਸਥਿਤ ਹੈ। ਗੋਲੀਬਾਰੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਗੋਲੀਬਾਰੀ ਦੇ ਇਕ ਦਿਨ ਬਾਅਦ ਹੁਣ ਪੰਜਾਬੀ ਗਾਇਕ ਨੇ ਵੀ ਇਸ ਬਾਰੇ ਅਪਡੇਟ ਦਿੱਤਾ ਹੈ।
ਇਸ ਗੱਲ ਦੀ ਜਾਣਕਾਰੀ ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੁਰੱਖਿਅਤ ਹਨ। ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ, “ਮੈਂ ਸੁਰੱਖਿਅਤ ਹਾਂ, ਮੇਰੇ ਲੋਕ ਸੁਰੱਖਿਅਤ ਹਨ। ਮੇਰੇ ਨਾਲ ਸੰਪਰਕ ਕਰਨ ਵਾਲੇ ਸਾਰਿਆਂ ਦਾ ਧੰਨਵਾਦ। ਤੁਹਾਡਾ ਸਮਰਥਨ ਮੇਰੇ ਲਈ ਸਭ ਕੁਝ ਹੈ।” ਨਾਮੀ ਗੈਂਗ ਦੇ ਮੈਂਬਰ ਦੇ ਵਿਅਕਤੀ ਨੇ ਕਥਿਤ ਤੌਰ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।
ਵੀਡੀਓ ਲਈ ਕਲਿੱਕ ਕਰੋ -: