Battle of Saragarhi HarbhajanMann: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਅਕਸਰ ਸੋਸ਼ਲ ਮੀਡੀਆ ‘ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਨੇ, ਜੋ ਲੋਕਾਂ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਸਾਂਝੀ ਕੀਤੀ ਗਈ ਇਸ ਪੋਸਟ ਵਿਚ ਉਨ੍ਹਾਂ ਨੇ ਪੰਜਾਬ ਦੇ ਉਨ੍ਹਾਂ 21 ਸਿੱਖ ਜਵਾਨਾਂ ਨੂੰ ਯਾਦ ਕੀਤਾ ਹੈ ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ।
ਰਭਜਨ ਮਾਨ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ‘ਚ ਲਿਖਿਆ ਹੈ, ”ਅੱਜ ਅਸੀਂ 36ਵੀਂ ਸਿੱਖ ਰੈਜੀਮੈਂਟ ਦੇ ਉਨ੍ਹਾਂ ਬਹਾਦਰਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਨ੍ਹਾਂ 21 ਸਿਪਾਹੀਆਂ ਨੇ ਨਿਡਰਤਾ ਨਾਲ 10,000 ਦੀ ਫ਼ੌਜ ਦਾ ਮੁਕਾਬਲਾ ਕੀਤਾ। ਇਤਿਹਾਸ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਨੂੰ ਹਮੇਸ਼ਾ ਯਾਦ ਰੱਖੇਗਾ।”
ਦੱਸ ਦਈਏ ਕਿ 2 ਸਤੰਬਰ ਨੂੰ ਉਨ੍ਹਾਂ 21 ਸਿੱਖ ਜਵਾਨਾਂ ਨੂੰ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਭਾਵੇਂ ਇਸ ਜੰਗ ‘ਚ 21 ਦੇ 21 ਜਵਾਨ ਸ਼ਹੀਦ ਹੋ ਗਏ ਸਨ ਪਰ ਇਸ ਜੰਗ ‘ਚ ਇਹ ਜਵਾਨ ਇੰਨੀ ਬਹਾਦਰੀ ਨਾਲ ਲੜੇ ਸਨ ਕਿ 10 ਹਜ਼ਾਰ ਪਠਾਣਾਂ ਨੂੰ ਇਨ੍ਹਾਂ ਸਿੰਘਾਂ ਨੇ ਲੋਹੇ ਦੇ ਚਨੇ ਚਬਵਾ ਦਿੱਤੇ ਸਨ। ਇਹ 21 ਸਰਾਦਾਰਾਂ ਦੀ ਬਹਾਦਰੀ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਸੋਸ਼ਲ ਮੀਡੀਆ ‘ਤੇ ਵੀ ਲੋਕ ਪੋਸਟ ਪਾ ਕੇ 21 ਮਹਾਨ ਯੋਧਿਆਂ ਨੂੰ ਯਾਦ ਕਰ ਰਹੇ ਹਨ। ਦੱਸਣਯੋਗ ਹੈ ਕਿ ਸਾਲ 2019 ਹਿੰਦੀ ਫ਼ਿਲਮ ‘ਕੇਸਰੀ’ ਇਨ੍ਹਾਂ ਯੋਧਿਆਂ ‘ਤੇ ਹੀ ਬਣੀ ਸੀ।