akali dal leader sirsa files complaint NCB:ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਨਸ਼ਿਆਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਸੜਕ ਤੋਂ ਸੰਸਦ ਤੱਕ ਬਹਿਸ ਸ਼ੁਰੂ ਹੋ ਗਈ ਹੈ। ਐਨਸੀਬੀ ਨੇ ਇਸ ਮਾਮਲੇ ਵਿੱਚ ਰਿਆ ਚੱਕਰਵਰਤੀ ਅਤੇ ਉਸਦੇ ਭਰਾ ਸਣੇ 18 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡਰੱਗ ਦੇ ਮਾਮਲੇ ਵਿਚ ਹੋਰ ਵੀ ਕਈ ਵੱਡੇ ਨਾਵਾਂ ਦੇ ਸਾਹਮਣੇ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (SAD) ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਰਨ ਜੌਹਰ ਸਮੇਤ ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਖਿਲਾਫ ਸ਼ਿਕਾਇਤ ਕੀਤੀ ਹੈ। ਪਿਛਲੇ ਸਾਲ ਕਰਨ ਜੌਹਰ ਦੇ ਘਰ ਇੱਕ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ। ਇਸ ਪਾਰਟੀ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਦੀਪਿਕਾ ਪਾਦੂਕੋਣ, ਮਲਾਇਕਾ ਅਰੋੜਾ, ਅਰਜੁਨ ਕਪੂਰ, ਸ਼ਾਹਿਦ ਕਪੂਰ, ਵਿੱਕੀ ਕੌਸ਼ਲ, ਵਰੁਣ ਧਵਨ ਦੇ ਹੋਰ ਸਿਤਾਰੇ ਨਜ਼ਰ ਆਏ ਸਨ। ਮਨਜਿੰਦਰ ਸਿੰਘ ਸਿਰਸਾ ਨੇ ਦੋਸ਼ ਲਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕ ਨਸ਼ਿਆਂ ਦੀ ਵਰਤੋਂ ਕਰਦੇ ਸਨ। ਮਨਜਿੰਦਰ ਸਿੰਘ ਸਿਰਸਾ ਨੇ ਕਰਨ ਜੌਹਰ ਦੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਿਤਾਰਿਆਂ ਵਿਰੁੱਧ ਜਾਂਚ ਅਤੇ ਕਾਰਵਾਈ ਦੀ ਮੰਗ ਕਰਦਿਆਂ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਮੁਖੀ ਰਾਕੇਸ਼ ਅਸਥਾਨਾ ਨਾਲ ਮੁਲਾਕਾਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ਼ਾਹਿਦ ਕਪੂਰ ਸਿੱਖ ਨੌਜਵਾਨਾਂ ਨੂੰ ‘ਉੜਤਾ ਪੰਜਾਬ’ ਵਿੱਚ ਪੂਰੀ ਦੁਨੀਆ ਦੇ ਸਾਹਮਣੇ ਨਸ਼ੇੜੀ ਦੱਸਦੇ ਹਨ। ਪਰ ਸੱਚਾਈ ਉੱਡਦਾ ਬਾਲੀਵੁੱਡ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਰਸਾ ਨੇ ਟਵੀਟ ਕੀਤਾ, ‘ਮੈਂ ਅੱਜ ਬੀਐਸਐਫ ਦੇ ਹੈਡ ਕੁਆਟਰਜ਼, ਦਿੱਲੀ ਵਿਖੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਮੁਖੀ ਰਾਕੇਸ਼ ਅਸਥਾਨਾ ਨਾਲ ਵੀ ਮਿਲਿਆ। ਫਿਲਮ ਨਿਰਮਾਤਾ ਕਰਨ ਜੌਹਰ ਅਤੇ ਹੋਰਾਂ ਖਿਲਾਫ ਮੁੰਬਈ ਸਥਿਤ ਆਪਣੀ ਰਿਹਾਇਸ਼ ‘ਤੇ ਡਰੱਗ ਪਾਰਟੀ ਦਾ ਆਯੋਜਨ ਕਰਨ ਲਈ ਜਾਂਚ ਅਤੇ ਕਾਰਵਾਈ ਲਈ ਸ਼ਿਕਾਇਤ ਦਰਜ ਕਰਵਾਈ ਹੈ। ਉਸ ਪਾਰਟੀ ਦੀ ਵੀਡੀਓ ਨੂੰ ਵੇਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਰਨ ਜੌਹਰ ਦੀ ਉਸ ਪਾਰਟੀ ਦੀ ਵੀਡਿਓ ਸਾਂਝਾ ਕਰਦਿਆਂ ਲਿਖਿਆ, ‘ਇਸ ਵੀਡੀਓ ਵਿਚ ਵੇਖਿਆ ਗਿਆ ਹਰ ਚਿਹਰਾ ਯਾਦ ਰੱਖੋ, ਕੁਝ ਦਿਨਾਂ ਵਿਚ ਇਹ ਲੋਕ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਦਫਤਰ ਦੇ ਬਾਹਰ ਲਾਈਨ ਵਿਚ ਖੜੇ ਦਿਖਾਈ ਦੇਣਗੇ। ਆਪਣੀਆਂ ਨਸ਼ਿਆਂ ਵਾਲੀਆਂ ਪਾਰਟੀਆਂ ਕਾਰਨ ਜੇਲ੍ਹ ਜਾਣ ਲਈ ਤਿਆਰ ਹਨ। ’