ammy virk new video : ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕ ਮਰਹੂਮ ਗਾਇਕ ਦਿਲਸ਼ਾਦ ਅਖਤਰ ਦਾ ਗੀਤ ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਇਹ ਗੀਤ ਨੱਬੇ ਦੇ ਦਹਾਕੇ ਦਾ ਪ੍ਰਸਿੱਧ ਗੀਤ ਸੀ । ਜਿਸ ਨੂੰ ਅੱਜ ਵੀ ਓਨਾਂ ਹੀ ਪਸੰਦ ਕੀਤਾ ਜਾਂਦਾ ਹੈ ਜਿੰਨਾ ਕਿ ਉਸ ਸਮੇਂ ਪਸੰਦ ਕੀਤਾ ਜਾਂਦਾ ਸੀ । ਇਸ ਵੀਡੀਓ ‘ਤੇ ਜਿੱਥੇ ਸਰੋਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਉੱਥੇ ਹੀ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਨੇ ਵੀ ਇਸ ਵੀਡੀਓ ‘ਤੇ ਆਪਣਾ ਪ੍ਰਤੀਕਰਮ ਦਿੱਤਾ ਹੈ।
ਦਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵਿੱਕੀ ਕੌਸ਼ਲ ਨੇ ਵੀ ਐਮੀ ਵਿਰਕ ਦੇ ਵੱਲੋਂ ਗਾਏ ਇਸ ਗੀਤ ਦੀ ਤਾਰੀਫ ਕੀਤੀ ਹੈ ਅਤੇ ਹਾਰਟ ਦਾ ਇਮੋਜੀ ਪੋਸਟ ਕਰਦੇ ਹੋਏ ਲਿਖਿਆ ‘ਕਯਾ ਬਾਤ ਹੈ’। ਦੱਸ ਦਈਏ ਕਿ ਇਹ ਗੀਤ ਮਰਹੂਮ ਗਾਇਕ ਦਿਲਸ਼ਾਦ ਅਖਤਰ ਨੇ ਗਾਇਆ ਸੀ ਅਤੇ ਐਮੀ ਵਿਰਕ ਅਕਸਰ ਪੁਰਾਣੇ ਗਾਇਕਾਂ ਵੱਲੋਂ ਗਾਏ ਗੀਤਾਂ ਨੂੰ ਗਾਉਂਦੇ ਰਹਿੰਦੇ ਹਨ।
ਇਸ ਦੇ ਨਾਲ ਹੀ ਐਮੀ ਵਿਰਕ ਜਲਦ ਹੀ ਵਿੱਕੀ ਕੌਸ਼ਲ ਦੇ ਨਾਲ ਫ਼ਿਲਮ ਕਰਨਗੇ । ਜਿਸ ਦਾ ਅੰਦਾਜ਼ਾ ਬੀਤੇ ਦਿਨੀਂ ਉਨ੍ਹਾਂ ਵੱਲੋਂ ਸ਼ੇਅਰ ਕੀਤੀ ਗਈ ਪੋਸਟ ਤੋਂ ਲਗਾਇਆ ਜਾ ਸਕਦਾ ਹੈ। ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇਸ ਤੋਂ ਪਹਿਲਾਂ ਫ਼ਿਲਮ ‘83’ ‘ਚ ਨਜ਼ਰ ਆਏ ਸਨ । ਇਸ ‘ਚ ਉਨ੍ਹਾਂ ਨੇ ਕ੍ਰਿਕੇਟਰ ਦਾ ਕਿਰਦਾਰ ਨਿਭਾਇਆ ਸੀ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਵੀ ਨਜ਼ਰ ਆਏ ਸਨ ।