ਡਰੱਗਜ਼ ਮਾਮਲੇ ‘ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫੈਸਲਾ ਨਹੀਂ ਹੋ ਸਕਿਆ। ਭਲਕੇ ਵੀ ਬੰਬੇ ਹਾਈ ਕੋਰਟ ਵਿੱਚ ਸੁਣਵਾਈ ਜਾਰੀ ਰਹੇਗੀ। ਆਰੀਅਨ ਖਾਨ ਨੂੰ ਐਨਸੀਬੀ ਨੇ 2 ਅਕਤੂਬਰ ਨੂੰ ਕਰੂਜ਼ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ।
ਬਾਅਦ ਵਿੱਚ ਆਰੀਅਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ‘ਚ NCB ਨੇ ਹੁਣ ਤੱਕ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਚੋਂ ਦੋ ਨੂੰ ਮੰਗਲਵਾਰ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਗਈ। ਆਰੀਅਨ ਖਾਨ ਫਿਲਹਾਲ ਆਰਥਰ ਰੋਡ ਜੇਲ ‘ਚ ਬੰਦ ਹੈ। ਆਰੀਅਨ ਦੀ ਜ਼ਮਾਨਤ ‘ਤੇ ਮੰਗਲਵਾਰ ਨੂੰ ਹਾਈਕੋਰਟ ‘ਚ ਵੀ ਸੁਣਵਾਈ ਹੋਈ।
ਇਹ ਵੀ ਪੜ੍ਹੋ : Pegasus ਮਾਮਲੇ ‘ਚ ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਕਮੇਟੀ, ਰਾਹੁਲ ਨੇ ਕਿਹਾ – ‘ਇਹ ਵੱਡਾ ਕਦਮ ਜੇ…’
ਉਨ੍ਹਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਆਰੀਅਨ ਖਾਨ ਕੋਲੋਂ ਕੋਈ ਡਰੱਗ ਬਰਾਮਦ ਨਹੀਂ ਹੋਈ। ਪ੍ਰਦੀਪ ਗਾਬਾ ਨੇ ਆਰੀਅਨ ਨੂੰ ਕਰੂਜ਼ ‘ਤੇ ਮਹਿਮਾਨ ਵਜੋਂ ਬੁਲਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: