ਆਪਣੇ ਬਿਆਨਾਂ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਅੱਜ ਪੰਜਾਬ ਪਹੁੰਚਣ ‘ਤੇ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ।
ਇੰਨ੍ਹਾਂ ਹੀ ਨਹੀਂ ਸਿੱਖਾਂ ਅਤੇ ਕਿਸਾਨਾਂ ਪ੍ਰਤੀ ਬੋਲੀ ਮਾੜੀ ਭਾਸ਼ਾ ਲਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮੁਆਫੀ ਵੀ ਮੰਗਣੀ ਪਈ ਹੈ। ਇਸ ਦੌਰਾਨ ਮੌਕੇ ‘ਤੇ ਮੌਜੂਦ ਕਿਸਾਨਾਂ ਨੇ ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦਾ ਨਾਅਰੇ’ ਵੀ ਲਗਾਏ। ਜਿਨ੍ਹਾਂ ‘ਤੇ ਕੰਗਣਾ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਅਦਾਕਾਰਾ ਕੰਗਨਾ ਰਣੌਤ ਦੇ ਕਾਫਲੇ ਨੂੰ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਨੇੜੇ ਘੇਰ ਕੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ-ਊਨਾ ਹਾਈਵੇਅ ’ਤੇ ਜਾਮ ਲੱਗ ਗਿਆ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਘੇਰਨ ਮਗਰੋਂ ਅਦਾਕਾਰਾ ਕੰਗਣਾ ਰਣੌਤ ਨੇ ਮੰਗੀ ਮੁਆਫ਼ੀ
ਅਦਾਕਾਰਾ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਸੀ। ਕੰਗਨਾ ਰਣੌਤ ਨੇ ਉਸ ਸਮੇਂ ਵੀ ਕਿਸਾਨਾਂ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ, ਜਦੋਂ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਸ਼ੁਰੂ ਕੀਤਾ ਸੀ। ਇਸ ਕਾਰਨ ਕੰਗਣਾ ਨੂੰ ਕਾਫੀ ਟ੍ਰੋਲਸ ਦਾ ਸਾਹਮਣਾ ਵੀ ਕਰਨਾ ਪਿਆ ਸੀ। ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਨਾਲ ਵੀ ਕੰਗਣਾ ਦੀ ਬਹਿਸ ਚਰਚਾ ਦਾ ਵਿਸ਼ਾ ਬਣੀ ਸੀ। ਹੁਣ ਜਦੋਂ ਕੰਗਨਾ ਰਣੌਤ ਪੰਜਾਬ ਗਈ ਤਾਂ ਕੰਗਣਾ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: