ਸਿੱਖ ਭਾਈਚਾਰੇ ਖਿਲਾਫ ਇਤਰਾਜ਼ਯੋਗ ਬਿਆਨ ਦੇਣ ਦੇ ਮਾਮਲੇ ਵਿੱਚ ਫਿਲਮ ਅਦਾਕਾਰਾ ਕੰਗਨਾ ਰਣੌਤ ਵੀਰਵਾਰ ਨੂੰ ਮੁੰਬਈ ਦੇ ਖਾਰ ਪੁਲਿਸ ਸਟੇਸ਼ਨ ਪਹੁੰਚੀ, ਜਿੱਥੇ ਪੁਲਿਸ ਨੇ ਉਸ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਊਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾਵਾਂ ਦਾ ਕਹਿਣਾ ਹੈ ਕਿ ਜੇਕਰ ਕੰਗਨਾ ਮੁਆਫ਼ੀ ਮੰਗਦੀ ਹੈ ਤਾਂ ਉਸ ਨੂੰ ਮੁਆਫ਼ ਕਰ ਦਿੱਤਾ ਜਾਵੇਗਾ ਅਤੇ ਕੇਸ ਵਾਪਸ ਲੈ ਲਿਆ ਜਾਵੇਗਾ । ਹਾਲਾਂਕਿ ਕੰਗਨਾ ਦੇ ਵਕੀਲਾਂ ਦਾ ਕਹਿਣਾ ਹੈ ਕਿ ਐਫਆਈਆਰ ਦਰਜ ਕਰਕੇ ਮੁਆਫੀ ਮੰਗਵਾਉਣ ਦੀ ਧਮਕੀਨਹੀਂ ਚੱਲੇਗੀ । ਇਸ ਮਾਮਲੇ ਨੂੰ ਖਤਮ ਕਰਨ ਲਈ ਹਾਈਕੋਰਟ ਵਿੱਚ ਮਾਮਲਾ ਚੱਲ ਰਿਹਾ ਹੈ।
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਅਮਰਜੀਤ ਸਿੰਘ ਸੰਧੂ ਨੇ ਕਿਹਾ ਕਿ ਕੰਗਣਾ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ । ਸਿੱਖਾਂ ਨੂੰ ਖਾਲਿਸਤਾਨੀ ਕਹਿਣਾ ਅਤੇ ਖੇਤੀ ਕਾਨੂੰਨ ਦੀ ਵਾਪਸੀ ਬਾਰੇ ਹੋਰ ਗੱਲਾਂ ਕਹਿਣਾ… ਅਜਿਹੀਆਂ ਗੱਲਾਂ ਕਹਿਣ ਦੀ ਕੀ ਲੋੜ ਹੈ? ਸੰਧੂ ਨੇ ਕਿਹਾ ਕਿ ਜੇਕਰ ਕੰਗਨਾ ਮੁਆਫੀ ਮੰਗਦੀ ਹੈ ਤਾਂ ਅਸੀਂ ਉਸਨੂੰ ਮੁਆਫ ਕਰ ਦੇਵਾਂਗੇ ਅਤੇ ਮਾਮਲਾ ਖਤਮ ਹੋ ਜਾਵੇਗਾ। ਕੰਗਨਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਅਸੀਂ ਇੱਕ ਅਜਿਹਾ ਭਾਈਚਾਰਾ ਹਾਂ ਜੋ ਮੁਆਫ ਕਰਨ ਅਤੇ ਮੌਕਾ ਦੇਣ ਵਿੱਚ ਵਿਸ਼ਵਾਸ ਰੱਖਦਾ ਹੈ।
ਇਹ ਵੀ ਪੜ੍ਹੋ: ਲੁਧਿਆਣਾ ਬਲਾਸਟ ‘ਤੇ ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ , ਕਿਹਾ-‘ਡੂੰਘਾਈ ਨਾਲ ਹੋਵੇ ਜਾਂਚ’
ਉੱਥੇ ਹੀ ਦੂਜੇ ਪਾਸੇ ਕੰਗਨਾ ਰਣੌਤ ਦੇ ਵਕੀਲ ਰਿਜ਼ਵਾਨ ਸਿੱਦੀਕੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੰਗਨਾ ਵੱਲੋਂ ਆਪਣਾ ਬਿਆਨ ਦਰਜ ਕਰਵਾ ਕੇ ਆਪਣਾ ਪੱਖ ਰੱਖਿਆ ਗਿਆ ਹੈ। ਮੁਆਫ਼ੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ । ਇਹ ਕੀ ਤਰੀਕਾ ਹੈ, ਐਫਆਈਆਰ ਦਰਜ ਕਰਵਾਓ, ਡਰਾਓ ਅਤੇ ਫਿਰ ਮੁਆਫ਼ੀ ਮੰਗਵਾ ਕੇ ਗੱਲਬਾਤ ਕਰਕੇ ਮਾਮਲਾ ਸੁਲਝਾਉਣ ਦੀ ਗੱਲ ਕਰੋ। ਸਿੱਦੀਕੀ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕਿਹਾ ਹੈ। ਇਸ ਕੇਸ ਨੂੰ ਖਤਮ ਕਰਨ ਦਾ ਮਾਮਲਾ ਹਾਈਕੋਰਟ ‘ਚ ਵਿਚਾਰ ਅਧੀਨ ਹੈ, ਜਿਸ ਦੀ ਸੁਣਵਾਈ ਚੱਲ ਰਹੀ ਹੈ।
ਦੱਸ ਦੇਈਏ ਕਿ ਦਰਅਸਲ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਪੋਸਟ ਨੂੰ ਲੈ ਕੇ ਉਸਦੇ ਖਿਲਾਫ ਦਰਜ ਐਫਆਈਆਰ ਦੇ ਸਬੰਧ ਵਿੱਚ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਸੀ ਜਿਸ ਵਿੱਚ ਉਸਨੇ ਕਥਿਤ ਤੌਰ ‘ਤੇ ਕਿਸਾਨ ਅੰਦੋਲਨ ਨੂੰ ਇੱਕ ਵੱਖਵਾਦੀ ਸਮੂਹ ਨਾਲ ਜੋੜਿਆ ਸੀ।
ਵੀਡੀਓ ਲਈ ਕਲਿੱਕ ਕਰੋ -: