ਸੁਪਰੀਮ ਕੋਰਟ ‘ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖਿਲਾਫ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਚ ਮੰਗ ਕੀਤੀ ਗਈ ਹੈ ਕਿ ਦੇਸ਼ ‘ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਭਵਿੱਖ ‘ਚ ਉਨ੍ਹਾਂ ਦੀ ਹਰ ਸੋਸ਼ਲ ਮੀਡੀਆ ਪੋਸਟ ਨੂੰ ਸੈਂਸਰ ਕੀਤਾ ਜਾਵੇ।
ਇਸ ਖਬਰ ਦੇ ਸਾਹਮਣੇ ਆਉਂਦੇ ਹੀ ਕੰਗਨਾ ਦੀ ਪ੍ਰਤੀਕਿਰਿਆ ਵੀ ਆਈ ਹੈ। ਕੰਗਨਾ ਨੇ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ- “ਹਾ ਹਾ ਹਾ, ਇਸ ਦੇਸ਼ ਦੀ ਸਭ ਤੋਂ ਤਾਕਤਵਰ ਔਰਤ।” ਇਹ ਪਟੀਸ਼ਨ ਐਡਵੋਕੇਟ ਚਰਨਜੀਤ ਸਿੰਘ ਚੰਦਰਪਾਲ ਵੱਲੋਂ ਦਾਇਰ ਕੀਤੀ ਗਈ ਹੈ। ਜਿਸ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਿੱਚ ਕੰਗਣਾ ਵਿਰੁੱਧ ਦਰਜ ਕੀਤੀਆਂ ਗਈਆਂ ਐਫਆਈਆਰ ਨੂੰ ਖਾਰ ਪੁਲਿਸ ਸਟੇਸ਼ਨ ਮੁੰਬਈ ਨੂੰ ਟਰਾਂਸਫਰ ਕਰਨ ਅਤੇ 6 ਮਹੀਨਿਆਂ ਵਿੱਚ ਚਾਰਜਸ਼ੀਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ 2 ਸਾਲ ਦੇ ਅੰਦਰ ਟਰਾਇਲ ਪੂਰਾ ਕਰਨ ਦੀ ਮੰਗ ਕੀਤੀ ਗਈ ਹੈ।
ਐਡਵੋਕੇਟ ਚਰਨਜੀਤ ਨੇ ਪਟੀਸ਼ਨ ‘ਚ ਕਿਹਾ ਹੈ- “ਕੰਗਨਾ ਦੇ ਬਿਆਨ ਨਾ ਸਿਰਫ ਅਪਮਾਨਜਨਕ ਹਨ, ਸਗੋਂ ਨਿੰਦਣਯੋਗ ਵੀ ਹਨ ਅਤੇ ਇਹ ਦੰਗੇ ਵੀ ਕਰਵਾ ਸਕਦੇ ਹਨ। ਉਹ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਉਹ ਸਿੱਖਾਂ ਦਾ ਅਪਮਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਰਾਸ਼ਟਰ ਵਿਰੋਧੀ ਵੀ ਕਹਿੰਦੇ ਹਨ।” ਕੰਗਨਾ ਦੇ ਬਿਆਨ ਦੇਸ਼ ਦੀ ਏਕਤਾ ਦੇ ਖਿਲਾਫ ਹਨ। ਦੇਸ਼ ਇਸ ਲਈ ਉਸ ਨੂੰ ਕਾਨੂੰਨ ਦੇ ਤਹਿਤ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਪਟੀਸ਼ਨ ਵਿੱਚ ਗ੍ਰਹਿ ਮੰਤਰਾਲੇ, ਸੂਚਨਾ ਤਕਨਾਲੋਜੀ ਅਤੇ ਪ੍ਰਸਾਰਣ ਮੰਤਰਾਲੇ ਅਤੇ ਟਰਾਈ ਨੂੰ ਵੀ ਕੰਗਣਾ ‘ਤੇ ਪਾਬੰਦੀਆਂ ਲਗਾਉਣ ਲਈ ਨਿਰਦੇਸ਼ ਦੇਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: