kareena share video of baby bump:ਬਾਲੀਵੁੱਡ ਦੀ ਖ਼ੂਬਸੂਰਤ ਐਕਟਰੈੱਸ ਕਰੀਨਾ ਕਪੂਰ ਖ਼ਾਨ ਜੋ ਕਿ ਇੱਕ ਵਾਰ ਫਿਰ ਤੋਂ ਮਾਂ ਬਣਨ ਜਾ ਰਹੀ ਹੈ । ਉਹ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ ।ਪਹਿਲੀ ਵਾਰ ਹੈ ਜਦੋਂ ਉਨ੍ਹਾਂ ਨੇ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦਿਆਂ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਆਪਣੇ ਇੰਸਾਟਗ੍ਰਾਮ ਅਕਾਉਂਟ ਉੱਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਡਬਲ ਟਰਬਲ..ਭੈਣਾਂ ਦਾ ਪਿਆਰ..ਭੈਣ ਦੇ ਨਾਲ ਕੰਮ ਕਰਨਾ ਬਹੁਤ ਵਧੀਆ ਲੱਗਦਾ ਹੈ’ । ਇਸ ਵੀਡੀਓ ਨੂੰ ਇੱਕ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਨੇ । ਇਸ ਤੋਂ ਇਲਾਵਾ ਫੈਨਜ਼ ਕਮੈਂਟਸ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ ।ਇਸ ਵੀਡੀਓ ‘ਚ ਕਰੀਨਾ ਕਪੂਰ ਖ਼ਾਨ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਦੇ ਨਾਲ ਦਿਖਾਈ ਦੇ ਰਹੀ ਹੈ । ਦੋਵੇਂ ਭੈਣਾਂ ਇਕੱਠੇ ਕਿਸੇ ਪ੍ਰੋਜੈਕਟ ਉੱਤੇ ਕੰਮ ਕਰ ਰਹੀਆਂ ਨੇ । ਪਿੱਛੇ ਜਿਹੇ ਕਰੀਨਾ ਕਪੂਰ ਨੇ ਆਪਣੀ ਆਉਣ ਵਾਲੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ । ਇਸ ਫ਼ਿਲਮ ਉਹ ਆਮਿਰ ਖ਼ਾਨ ਦੇ ਨਾਲ ਦਿਖਾਈ ਦੇਣਗੇ ।
ਉੱਥੇ ਹੀ ਭੈਣ ਕਰਿਸ਼ਮਾ ਕਪੂਰ ਨੇ ਵੀ ਤਸਵੀਰ ਆਪਣੀ ਭੈਣ ਨਾਲ ਸਾਂਝੀ ਕਰ ਕਿਹਾ ਕਿ ਭੈਣਾਂ ਦਾ ਪਿਆਰ , ਭੈਣ ਦੇ ਨਾਲ ਕੰਮ ਕਰਨਾ ਬਹੁਤ ਵਧੀਆਂ ਲੱਗਦਾ ਹੈ। ਦੱਸ ਦੇਈਏ ਕਿ ਕਰਿਸ਼ਮਾ ਕਪੂਰ ਤੇ ਕਰੀਨਾ ਕਪੂਰ ਕਾਫੀ ਦੇਰ ਬਾਅਦ ਇਕੱਠੇ ਕੰਮ ਕਰਦੇ ਨਜ਼ਰ ਆਈਆਂ ਤੇ ਇਨ੍ਹਾਂ ਦੋਹਾਂ ਦੀਆਂ ਸ਼ੂਟ ਕਰਦੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਵਾਇਰਲ ਹੋ ਰਹੇ ਹਨ।ਕਰੀਨਾ ਕਪੂਰ ਤੁਹਾਨੂੰ ਦੱਸ ਦੇਈਏ ਕਿ ਪ੍ਰੈਗਨੈਂਟ ਹੈ ਅਤੇ ਉਸ ਦਾ ਪੰਜਵਾਂ ਮਹੀਨਾ ਚਲ ਰਿਹਾ ਹੈ।ਉਹ ਲਗਾਤਾਰ ਆਪਣੀ ਹਰ ਅਪਡੇਟ ਫੈਨਜ਼ ਦੇ ਨਾਲ ਸਾਂਝਾ ਕਰ ਰਹੀ ਹੈ ਅਤੇ ਪ੍ਰੈਗਨੈਂਸੀ ਦੇ ਦੌਰਾਨ ਵੀ ਕੰਮ ਕਰ ਰਹੀ ਹੈ। ਕਰੀਨਾ ਕਪੂਰ ਬਾਲੀਵੁਡ ਦੀ ਉਹ ਅਦਾਕਾਰਾ ਹੈ ਜਿਸ ਨੇ ਬਾਲੀਵੁਡ ਵਿੱਚ ਟ੍ਰੈਂਡਮਾਰਕ ਸੈੱਟ ਕੀਤਾ ਸੀ ਅਤੇ ਪ੍ਰੈਗਨੈਂਸੀ ਦੇ ਦੌਰਾਨ ਵੀ ਕੰਮ ਨੂੰ ਲਗਾਤਾਰ ਜਾਰੀ ਰੱਖਿਆ ਜਾ ਸਕਦਾ ਹੈ।ਕਿਉਂਕਿ ਬੇਬੀ ਤੈਮੂਰ ਦੇ ਜਨਮ ਦੌਰਾਨ ਵੀ ਕਰੀਨਾ ਕਪੂਰ ਕੰਮ ਕਰਦੀ ਰਹੀ ਸੀ ਅਤੇ ਹਾਲ ਹੀ ਵਿੱਚ ਕਰੀਨਾ ਕਪੂਰ ਨੇ ਆਪਣੀ ਫਿਲਮ ਲਾਲ ਸਿੰਘ ਚੱਡਾ ਦੀ ਸ਼ੂਟਿੰਗ ਪੂਰੀ ਕੀਤੀ ਹੈ ਜਿਸ ਵਿੱਚ ਬੇਬੋ ਦੇ ਨਾਲ ਆਮਿਰ ਖਾਨ ਨਜ਼ਰ ਆਉਣ ਵਾਲੇ ਹਨ।ਦੱਸ ਦੇਈਏ ਹਾਲ ਹੀ ਵਿੱਚ ਕਰੀਨਾ ਕਪੂਰ ਇਸ ਫਿਲਮ ਦੇ ਸ਼ੂਟ ਲਈ ਸੈਫ ਅਲੀ ਖਾਨ ਦੇ ਨਾਲ ਮੁੰਬਈ ਤੋਂ ਦਿੱਲੀ ਗਈ ਸੀ ਅਤੇ ਉੱਥੇ ਫਿਲਮ ਦੀ ਸ਼ੂਟਿੰਗ ਪੂਰੀ ਕਰਨ ਤੋਂ ਬਾਅਦ ਉਹ ਮੁੰਬਈ ਵਾਪਿਸ ਆ ਗਈ ਸੀ।