ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆਈ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਵਿੱਚ ਆਪਣੇ ਘਰ ਦੀ ਛੱਤ ਤੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ 9 ਵਜੇ ਦੀ ਹੈ। ਫਿਲਹਾਲ ਅਦਾਕਾਰਾ ਦੇ ਪਿਤਾ ਦੀ ਦੇਹ ਨੂੰ ਬਾਬਾ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਮਲਾਇਕਾ ਅਰੋੜਾ ਦੇ ਐਕਸ ਪਤੀ ਅਰਬਾਜ਼ ਖਾਨ ਵੀ ਅਦਾਕਾਰਾ ਦੇ ਘਰ ਪਹੁੰਚ ਚੁੱਕੇ ਹਨ। ਉੱਥੇ ਹੀ ਪੁਲਿਸ ਨੇ ਕਿਹਾ ਕਿ ਦੇਹ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਤੇ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਮਲਾਇਕਾ ਅਰੋੜਾ ਦੇ ਪਿਤਾ ਨੇ ਗੈਲਰੀ ਤੋਂ ਛਾਲ ਮਾਰ ਕੇ ਜਾਨ ਦਿੱਤੀ ਹੈ। ਬਾਂਦਰਾ ਪੁਲਿਸ ਤੇ ਕ੍ਰਾਈਮ ਬ੍ਰਾਂਚ ਦੀ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਚੁੱਕੀ ਹੈ। ਫਿਲਹਾਲ ਪੁਲਿਸ ਨੂੰ ਮੌਕੇ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਨੋਟ ਨਹੀ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਦੇ ਪਿਤਾ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ।
ਇਹ ਵੀ ਪੜ੍ਹੋ: ਅਮਰੀਕਾ ‘ਚ ਵੱਡੀ ਵਾਰਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਮਿਲੀ ਜਾਣਕਾਰੀ ਅਨੁਸਾਰ ਅਨਿਲ ਅਰੋੜਾ ਨੇ ਜਿਸ ਸਮੇਂ ਇਹ ਕਦਮ ਚੁੱਕਿਆ ਉਦੋਂ ਮਲਾਇਕਾ ਅਰੋੜਾ ਘਰ ਨਹੀਂ ਸੀ। ਅੱਜ ਸਵੇਰੇ ਉਹ ਪੁਣੇ ਵਿੱਚ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਉਹ ਪੁਣੇ ਤੋਂ ਮੁੰਬਈ ਦੇ ਲਈ ਰਵਾਨਾ ਹੋ ਗਈ। ਉੱਥੇ ਇਸ ਖਬਰ ਦੇ ਬਾਅਦ ਬਾਲੀਵੁੱਡ ਦੀਆਂ ਕਈ ਹਸਤੀਆਂ ਵੀ ਅਦਾਕਾਰਾ ਦੇ ਘਰ ਪਹੁੰਚ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: