ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ । ਹਾਲਾਂਕਿ ਇਹ ਮਾਮਲਾ ਕੁਝ ਦਿਨ ਪੁਰਾਣਾ ਹੈ, ਜਿਸ ਸਬੰਧੀ ਪੁਲਿਸ ਨੇ ਅੱਜ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ। ਮੁੰਬਈ ਪੁਲਿਸ ਨੇ ਮਾਮਲਾ ਦਰਜ ਕਰਕੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਦੇ ਘਰੋਂ ਕੀਮਤੀ ਸਮਾਨ ਚੋਰੀ ਹੋਇਆ ਹੈ ।
ਸ਼ਿਲਪਾ ਸ਼ੈੱਟੀ ਦੇ ਘਰ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਪੁਲਿਸ ਅਫਸਰ ਨੇ ਅਪਡੇਟ ਦਿੱਤੀ ਹੈ। ਹਾਲਾਂਕਿ ਘਰ ਵਿੱਚੋਂ ਚੋਰੀ ਹੋਏ ਸਾਮਾਨ ਅਤੇ ਉਸ ਦੀ ਕੀਮਤ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਮਾਮਲੇ ‘ਤੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਘਰ ਵਿੱਚੋਂ ਅਸਲ ਵਿੱਚ ਕੀ ਚੋਰੀ ਹੋਇਆ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਕਿਉਂਕਿ ਅਦਾਕਾਰਾ ਵਿਦੇਸ਼ ਵਿੱਚ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਸ਼ਿਲਪਾ ਦੇ ‘ਕਿਨਾਰਾ’ ਬੰਗਲੇ ਦੇ ਹਾਊਸਕੀਪਿੰਗ ਮੈਨੇਜਰ ਨੇ ਚੋਰੀ ਦੀ ਸ਼ਿਕਾਇਤ ਲੈ ਕੇ ਪੁਲਿਸ ਕੋਲ ਪਹੁੰਚ ਕੀਤੀ। ਅਧਿਕਾਰੀ ਨੇ ਕਿਹਾ ਕਿ ਉਸ ਦੀ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 457, 380, 511 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: